ਹਿਮਾਚਲ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਪਿੰਡ ਅੰਦਰੌਲੀ ਵਿੱਚ ਬਾਬਾ ਗਰੀਬਨਾਥ ਮੰਦਰ ਨੇੜੇ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਨਾਲ 7 ਨੌਜ਼ਵਾਨਾਂ ਦੀ ਮੌਤ ਹੋ ਗਈ ਅਤੇ ਇਹਨਾਂ ਵਿੱਚੋਂ 4 ਨੌਜ਼ਵਾਨ ਇੱਕ ਹੀ ਪਰਿਵਾਰ ਦੇ ਮੈਂਬਰ ਸਨ।
ਡੀਐਸਪੀ ਹੈੱਡ ਕੁਆਟਰ ਡਾਕਟਰ ਕੁਲਵਿੰਦਰ ਸਿੰਘ ਦੀ ਅਗਵਾਈ ਵਿੱਚ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਖੇਤਰੀ ਹਸਪਤਾਲ ਊਨਾ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਘਟਨਾ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਰੀਲੀਫ ਫੰਡ ਵਿੱਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।