ਸਿਹਤ ਮੰਤਰੀ ਜੌੜਾਮਾਜਰਾ ਦੀ ਸਖਤੀ ਪਿੱਛੋਂ ਸਾਬਕਾ ਸੀਐਮ ਚੰਨੀ ਦੀ ਭਾਬੀ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਸਖ਼ਤੀ ਪਿੱਛੋਂ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਭਾਬੀ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਸਾਬਕਾ ਸੀਐਮ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਦੀ ਪਤਨੀ ਡਾ: ਮਨਿੰਦਰ ਕੌਰ ਨੇ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਖਰੜ ਦੇ ਸਿਵਲ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫਸਰ ਵਜੋਂ ਤਾਇਨਾਤ ਸਨ। ਸਿਹਤ ਮੰਤਰੀ 20 ਜੁਲਾਈ ਨੂੰ ਖਰੜ ਹਸਪਤਾਲ ਪੁੱਜੇ ਸਨ।

Advertisements

ਕੁਝ ਦਿਨ ਪਹਿਲਾਂ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਖਰੜ ਹਸਪਤਾਲ ਦਾ ਦੌਰਾ ਕੀਤਾ ਸੀ। ਇਸ ਮੌਕੇ ਵਾਰਡ ਵਿਚ ਸਫ਼ਾਈ ਨਾ ਹੋਣ ਉਤੇ ਐਸ.ਐਮ.ਓ ਨੂੰ ਤਾੜਨਾ ਕੀਤੀ ਗਈ, ਜਿਸ ਤੋਂ ਬਾਅਦ ਡਾ: ਮਨਿੰਦਰ ਦਾ ਤਬਾਦਲਾ ਖਰੜ ਤੋਂ ਬਰਨਾਲਾ ਦੇ ਧਨੌਲਾ ਵਿਖੇ ਕਰ ਦਿੱਤਾ ਗਿਆ ਸੀ। ਡਾ: ਮਨਿੰਦਰ ਕੌਰ ਦੇ ਪਤੀ ਡਾ: ਮਨੋਹਰ ਸਿੰਘ ਨੇ ਵੀ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ। ਇਸਦੇ ਲਈ ਉਨ੍ਹਾਂ ਨੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ।

LEAVE A REPLY

Please enter your comment!
Please enter your name here