ਜ਼ਿਲ੍ਹਾ ਪ੍ਰਸ਼ਾਸਨ ਵਲੋ ਯੋਗ ਵਿਅਕਤੀਆਂ ਨੂੰ ਸ਼ਲਾਘਾਯੋਗ ਕੰਮ ਕਰਨ ਬਦਲੇ ਕੀਤਾ ਜਾਵੇਗਾ ਸਨਮਾਨਿਤ: ਡਿਪਟੀ ਕਮਿਸ਼ਨਰ

ਗੁਰਦਾਸਪੁਰ(ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਗੁਰਦਾਸਪੁਰਸ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਪੱਧਰੀ ਸਮਾਗਮ ’ਤੇ ਯੋਗ  ਵਿਅਕਤੀਆਂ ਨੂੰ ਸ਼ਲਾਘਾਯੋਗ ਕੰਰਮ ਕਰਨ ਲਈ ਸਨਮਾਨਿਤ ਕੀਤਾ ਜਾਵੇਗਾ। ਸਨਮਾਨ ਪੱਤਰ ਪ੍ਰਾਪਤ ਕਰਨ ਦੇ ਚਾਹਵਾਨ ਯੋਗ ਵਿਅਕਤੀਆਂ/ਅਧਿਕਾਰੀਆਂ/ਕਰਮਚਾਰੀਆਂ ਨੂੰ ਬਿਨੈ ਪੱਤਰ ਰਾਹੀਂ ਅਪਲਾਈ ਕਰਨ ਲਈ ਇੱਕ ਫਾਰਮੈੱਟ ਨਿਰਧਾਰਤ ਕੀਤਾ ਗਿਆ ਹੈ। ਇਹ ਫਾਰਮ 6 ਅਗਸਤ 2022 ਤਕ ਭਰ ਕੇ ਅਪਲਾਈ ਕੀਤਾ ਜਾ ਸਕਦਾ ਹੈ।  ਇਹ ਫਾਰਮ ਜ਼ਿਲੇ ਦੀ ਵੈਬਸਾਈਟ (Gurdaspur.nic.in) ਉੱਪਰ ਵੀ  ਅਪਲੋਡ ਕੀਤਾ ਗਿਆ ਹੈ ।

Advertisements

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਆਜ਼ਾਦੀ ਦਾ ਦਿਹਾੜੀ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਸਬੰਧ ਵਿਚ ਵੱਖ-ਵੱਕ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ(ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਸੈਨਿਕ ਵੈਲਫੇਅਰ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਸਟੇਡੀਅਮ ਵਿਖੇ ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਸ਼ਹੀਦਾਂ ਨੂੰ ਸਮਰਪਿਤ ਗੈਲਰੀ ਸਥਾਪਤ ਕੀਤੀ ਜਾਵੇ ਤਾਂ ਜੋ ਸਮਾਗਮ ਵਿਚ ਸ਼ਿਰਕਤ ਕਰਨ ਵਾਲੀ ਹਰ ਸ਼ਖਸ਼ੀਅਤ ਵਲੋਂ ਸਟੇਡੀਅਮ ਵਿਚ ਦਾਖਲ ਹੋਣ ਤੋਂ ਪਹਿਲਾਂ ਸ਼ਹੀਦਾਂ ਨੂੰ ਸਿਜਦਾ ਕੀਤਾ ਜਾ ਸਕੇ। ਨਾਲ ਹੀ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਸ਼ਹੀਦਾਂ ਨੂੰ ਸਮਰਪਿਤ ਗੇਟ ਬਣਾਏ ਜਾਣਗੇ।

LEAVE A REPLY

Please enter your comment!
Please enter your name here