ਫੌਜ ਵਿੱਚ ਭਰਤੀ ਹੋਣ ਵਾਲੇ ਯੁਵਕਾਂ ਦੀ ਫਿਜ਼ੀਕਲ ਟੈਸਟ/ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਸ਼ੁਰੂ

ਫਿਰੋਜ਼ਪੁਰ(ਦ ਸਟੈਲਰ ਨਿਊਜ਼): ਸੀ ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਦੇ ਇੰਨਚਾਰਜ ਦਵਿੰਦਰਪਾਲ ਸਿੰਘ ਵੱਲੋਂ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਤੀ 11 ਨਵੰਬਰ ਤੋਂ 16 ਨਵੰਬਰ 2022 ਤੱਕ ਆ ਰਹੀ ਫਿਰੋਜਪੁਰ ਵਿਖੇ ਫੌਜ ਦੀ ਭਰਤੀ ਰੈਲੀ ਵਿੱਚ ਭਰਤੀ ਹੋਣ ਵਾਲੇ ਯੁਵਕ ਨੂੰ ਫਿਜੀਕਲ ਟੈਸਟ ਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਕਰਵਾਈ ਜਾਵੇਗੀ। ਇਹ ਸਿਖਲਾਈ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਜਿਲ੍ਹਾ ਫਿਰੋਜਪੁਰ ਦੇ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਦਿੱਤੀ ਜਾਵੇਗੀ । ਕੈਂਪ ਵਿੱਚ ਮੁਫ਼ਤ ਖਾਣਾ ਅਤੇ ਮੁਫ਼ਤ ਰਹਾਇਸ਼ ਦਾ ਪ੍ਰਬੰਧ ਹੈ ।

Advertisements

ਕੈਂਪ ਵਿੱਚ ਟ੍ਰੇਨਿੰਗ ਲੈਣ ਲਈ ਸਕਰੀਨਿੰਗ ਮਿਤੀ : 03 ਅਗਸਤ 2022 ਨੂੰ (ਮੰਗਲਵਾਰ ਤੋਂ ਸ਼ੁਕਰਵਾਰ ਤੱਕ) ਸਵੇਰੇ 09:00 ਵਜੇ ਤੋਂ 10:00 ਵਜੇ ਤੱਕ ਕੀਤੀ ਜਾਵੇਗੀ । ਕੈਂਪ ਵਿੱਚ ਸਕਰੀਨਿੰਗ ਸਮੇਂ ਯੁਵਕ ਰਹਾਇਸ਼ ਦੇ ਸਰਟੀਫਿਕੇਟ, ਜਾਤਿ ਦੇ ਸਰਟੀਫਿਕੇਟ, ਆਧਾਰ ਕਾਰਡ, ਦਸਵੀਂ ਅਤੇ 10+2 ਪਾਸ ਅਸਲ ਸਰਟੀਫਿਕੇਟ ਨਾਲ ਲੈ ਕੇ ਆਉਣ । ਉਨ੍ਹਾਂ ਕਿਹਾ ਕਿ ਫੌਜ ਵਿਚ ਭਰਤੀ ਹੋਣ ਵਾਲੇ ਚਾਹਵਾਨ ਵਿਅਕਤੀਆਂ ਦੀ ਉਮਰ ਸਾਢੇ 17 ਸਾਲ ਤੋਂ 23 ਸਾਲ ਹੋਵੇ, ਕੱਦ 170 ਸੈ:ਮੀ:, ਛਾਤੀ 77/82 ਸੈ:ਮੀ: ਹੋਵੇ ਅਤੇ ਵਿਦਿਆਕ ਯੋਗਤਾ 10 ਵਿਚੋਂ 45 ਫੀਸਦੀ ਨੰਬਰ ਅਤੇ ਹਰੇਕ ਵਿਸ਼ੇ ਵਿਚ 33 ਫੀਸਦੀ ਨੰਬਰ ਹੋਣੇ ਲਾਜਮੀ ਹਨ। ਜੋ ਯੁਵਕ ਰੋਜ਼ਾਨਾ ਘਰ ਤੋਂ ਆਉਣਾ ਚਾਹੁੰਦੇ ਹਨ ਉਹ ਯੁਵਕ ਵੀ ਟ੍ਰੇਨਿੰਗ ਲੈਣ ਲਈ ਆ ਸਕਦੇ ਹਨ। ਕੈਂਪ ਵਿੱਚ ਮੁਫ਼ਤ ਖਾਣਾ ਅਤੇ ਮੁਫ਼ਤ ਰਹਾਇਸ਼ ਦਾ ਪ੍ਰਬੰਧ ਹੈੇ।ਵਧੇਰੇ ਜਾਣਕਾਰੀ ਲਈ ਨੌਜਵਾਨ 94638-31615, 83601-63527, 94639-03533 ਨੰਬਰਾਂ `ਤੇ ਸਪੰਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here