ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ‘ਮਿਸ਼ਨ ਸੁਨਹਿਰੀ’ ਦੀ ਸ਼ੁਰੂਆਤ


ਪਟਿਆਲਾ (ਦ ਸਟੈਲਰ ਨਿਊਜ਼):
ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ‘ਮਿਸ਼ਨ ਸੁਨਹਿਰੀ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਮਿਸ਼ਨ ਸੁਨਹਿਰੀ ਤਹਿਤ ਪੰਜਾਬ ਸਰਕਾਰ ਵੱਲੋਂ ਬਿਜ਼ਨਸ ਪ੍ਰੋਸੈੱਸ ਆਊਟਸੋਰਸ ਖੇਤਰ ‘ਚ ਸੂਬੇ ਦੇ ਇਕ ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ, ਆਕਰਸ਼ਕ ਤਨਖ਼ਾਹ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ।

Advertisements


ਉਨ੍ਹਾਂ ਯੋਗਤਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਰ੍ਹਵੀਂ ਅਤੇ ਗ੍ਰੈਜੂਏਟ ਨੌਜਵਾਨਾਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਕੰਪਨੀਆਂ ‘ਚ ਕਸਟਮਰ ਕੇਅਰ ਐਗਜ਼ੀਕਿਊਟਿਵ, ਅਕਾਊਂਟਸ ਐਗਜ਼ੀਕਿਊਟਿਵ ਅਤੇ ਸੇਲਜ਼ ਐਗਜ਼ੀਕਿਊਟਿਵ ਦੀਆਂ ਸੇਵਾਵਾਂ ਲਈ ਚੁਣਿਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਅੱਜ ਤੋਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਰਜਿਸਟਰ ਹੋਏ 65 ਉਮੀਦਵਾਰਾਂ ਦੀ 10 ਦਿਨਾਂ ਦੀ ਸਿਖਲਾਈ ਸ਼ੁਰੂ ਕੀਤੀ ਗਈ ਹੈ।


ਇਸ ਸਿਖਲਾਈ ਦੌਰਾਨ ਉਮੀਦਵਾਰਾਂ ਨੂੰ ਕਮਿਊਨੀਕੇਸ਼ਨ ਸਕਿੱਲਜ਼, ਗ੍ਰਾਹਕਾਂ ਨਾਲ ਵਰਤੋਂ-ਵਿਵਹਾਰ ਆਦਿ ਸਾਫ਼ਟ ਸਕਿੱਲਜ਼ ਦੀ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਉਪਰੰਤ 16 ਅਗਸਤ ਤੋਂ ਉਮੀਦਵਾਰਾਂ ਦੀ ਪਲੇਸਮੈਂਟ ਸਬੰਧੀ ਕਾਰਵਾਈ ਅਰੰਭੀ ਜਾਵੇਗੀ। ਇਨ੍ਹਾਂ ਉਮੀਦਵਾਰਾਂ ਨੂੰ ਚੋਣ ਉਪਰੰਤ 10 ਹਜ਼ਾਰ ਤੋਂ 35 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਾ ਸੈਲਰੀ ਪੈਕੇਜ ਦਿੱਤਾ ਜਾਵੇਗਾ। ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਜੇਕਰ ਜ਼ਿਲ੍ਹੇ ਨਾਲ ਸਬੰਧਤ ਕੋਈ ਹੋਰ ਨੌਜਵਾਨ (ਬਾਰਵੀ ਜਾਂ ਗ੍ਰੈਜੂਏਸ਼ਨ) ਇਸ ਕਿੱਤੇ ‘ਚ ਜਾਣ ਦੇ ਚਾਹਵਾਨ ਹਨ ਤਾਂ ਉਹ ਤੁਰੰਤ ਹੈਲਪਲਾਈਨ ਨੰਬਰ 9877610877 ਜਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here