ਦਿਵਿਆਂਗਜਨ ਵਿਦਿਆਰਥੀਆਂ ਲਈ ਖੁੱਲ੍ਹਿਆ ਰਾਸ਼ਟਰੀ ਵਜ਼ੀਫ਼ਾ ਸਕੀਮ ਦਾ ਪੋਰਟਲ

ਪਟਿਆਲਾ (ਦ ਸਟੈਲਰ ਨਿਊਜ਼): ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਮਨਿਸਟਰੀ ਆਫ਼ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਆਫ਼ ਪਰਸਨਜ਼ ਵਿੱਦ ਡਿਸਏਬਿਲਟੀ ਵਿਭਾਗ ਵੱਲੋਂ ਕੇਵਲ ਦਿਵਿਆਂਗ ਵਿਦਿਆਰਥੀਆਂ ਲਈ ਪ੍ਰੀ ਮੈਟ੍ਰਿਕ ਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦਾ ਪੋਰਟਲ ਖੋਲ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਸਕਾਲਰਸ਼ਿਪ ਪੋਰਟਲ ‘ਤੇ ਪ੍ਰੀ ਮੈਟ੍ਰਿਕ ਲਈ ਆਨ ਲਾਈਨ ਅਰਜ਼ੀਆਂ 30 ਸਤੰਬਰ ਤੱਕ ਅਤੇ ਪੋਸਟ ਮੈਟ੍ਰਿਕ ਲਈ 31 ਅਕਤੂਬਰ ਤੱਕ ਦਿੱਤੀਆਂ ਜਾ ਸਕਦੀਆਂ ਹਨ।

Advertisements


ਡੀ.ਐਸ.ਐਸ.ਓ. ਨੇ ਦੱਸਿਆ ਕਿ ਰਾਸ਼ਟਰੀ ਵਜ਼ੀਫਾ ਸਕੀਮ ਲਈ ਆਨ ਲਾਈਨ ਅਪਲਾਈ ਕਰਨ ਅਤੇ ਇਸ ਸਕੀਮ ਦੀਆਂ ਸ਼ਰਤਾਂ ਸਬੰਧੀ ਪੂਰੇ ਵੇਰਵੇ ਪ੍ਰਾਪਤ ਕਰਨ ਲਈ ਵਿਦਿਆਰਥੀ ਵਿਭਾਗ ਦੀ ਵੈਬਸਾਈਟ https://scholarships.gov.in/ ‘ਤੇ ਜਾ ਸਕਦੇ ਹਨ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਜ਼ਿਲ੍ਹੇ ਦੇ ਦਿਵਿਆਂਗ ਵਿਦਿਆਰਥੀਆਂ ਨੂੰ ਰਾਸ਼ਟਰੀ ਵਜ਼ੀਫ਼ਾ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਦਿਵਿਆਂਗ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਵਜ਼ੀਫ਼ਾ ਸਕੀਮ ਚਲਾਈ ਜਾ ਰਹੀ ਹੈ, ਤਾਂ ਜੋ ਚੰਗੀ ਸਿੱਖਿਆ ਪ੍ਰਾਪਤ ਕਰ ਵਿਦਿਆਰਥੀ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਕਰ ਸਕਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਦਿਵਿਆਂਗ ਵਿਦਿਆਰਥੀਆਂ ਨੂੰ ਸਮੇਂ ਸਿਰ ਆਨ ਲਾਈਨ ਅਪਲਾਈ ਕਰਨ ਲਈ ਕਿਹਾ।

LEAVE A REPLY

Please enter your comment!
Please enter your name here