ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਖੋਲੇ ਜਾਣ ਪਿੱਛੇ ਸਰਕਾਰ ਦਾ ਇੱਕ ਹੀ ਉਦੇਸ਼ ਬੇਰੋਜਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ

ਪਠਾਨਕੋਟ, (ਦ ਸਟੈਲਰ ਨਿਊਜ਼)। ਬੇਰੋਜਗਾਰ ਨੋਜਵਾਨਾਂ ਨੂੰ ਰੋਜਗਾਰ ਮੁਹੇਈਆ ਕਰਵਾਉਣ ਦੇ ਉਦੇਸ ਨਾਲ ਜਿਲਿ੍ਹਆਂ ਅੰਦਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਦਫਤਰ ਖੋਲੇ ਗਏ ਹਨ। ਜਿਸ ਅਧੀਨ ਅੱਜ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਦਫਤਰ ਪਠਾਨਕੋਟ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿਚ ਵੱਖ-ਵੱਖ ਕੰਪਨੀਆਂ ਦੁਆਰਾ ਭਾਗ ਲਿਆ ਗਿਆ। ਜਿਸ ਵਿੱਚ ਸੀ.ਐਸ.ਸੀ., ਈ-ਗਵਰਨੈਸ, ਡਾ.ਆਈ.ਟੀ.ਲਿਮਟਿਡ ਮੋਹਾਲੀ , ਅੰਗੂਰਾਲ ਬਿਜ਼ਨਸ ਸਰਨਾ ਅਤੇ ਐਚ.ਡੀ.ਐਫ.ਸੀ  ਦੁਆਰਾ ਪਲੇਸਮੈਂਟ ਕੈਂਪ ਲਗਾ ਕੇ ਪ੍ਰਾਰਥੀਆਂ ਦੀ ਚੋਣ ਕੀਤੀ ਗਈ।

Advertisements

ਇਸ ਮੋਕੇ ਤੇ ਹਰਬੀਰ ਸਿੰਘ ਡਿਪਟੀ ਕਮਿਸ਼ਨਰ,ਪਠਾਨਕੋਟ ਵੱਲੋਂ ਚੋਣ ਕੀਤੇ ਗਏ ਪ੍ਰਾਰਥੀਆਂ ਨੂੰ ਆਫਰ ਲੈਟਰ ਦਿੱਤੇ ਗਏ। ਉਨ੍ਹਾਂ ਆਫਰ ਲੈਟਰ ਦਿੰਦੇ ਸਮੇਂ ਸਾਰੇ ਪ੍ਰਾਰਥੀਆਂ ਨੂੰ ਸੰਬੋਧਨ ਕਰਦਿਆਂ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਸੁਭ ਇਛਾਵਾਂ ਦਿੱਤੀਆਂ । ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਜ਼ਿਲਿ੍ਹਆਂ ਅੰਦਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਖੋਲੇ ਗਏ ਹਨ। ਜਿਸ ਦਾ ਮੁੱਖ ਉਦੇਸ਼ ਬੇਰੋਜਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ, ਉਹਨਾਂ ਦੇ ਉਜਵਲ ਭਵਿੱਖ ਲਈ ਕੈਰੀਅਰ ਕੋਂਸਲਿੰਗ ਕਰਨਾ ਆਦਿ ਸਹੂਲਤਾਂ ਪ੍ਰਦਾਨ ਕਰਨਾ ਹੈ। ।ਉਹਨਾਂ ਨੇ ਬੇਰੋਜਗਾਰ ਪ੍ਰਾਰਥੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅਪਣੇ ਆਪ ਨੂੰ ਪੰਜਾਬ ਸਰਕਾਰ ਦਾ  PGRKAM  ਪੋਰਟਲ ਤੇ ਅਪਣੇ ਆਪ ਨੂੰ ਰਜਿਸਟਰ ਕਰਨ ਤਾਂ ਜੋ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਲਾਭ ਉਠਾਇਆ ਜਾ ਸਕੇ।

LEAVE A REPLY

Please enter your comment!
Please enter your name here