ਡਿਪਟੀ ਕਮਿਸ਼ਨਰ ਵਲੋਂ ਸਾਂਝੀ ਰਸੋਈ ਦਾ ਦੌਰਾ, ਖੁਦ ਪਰੋਸਿਆ ਖਾਣਾ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਸਾਂਝੀ ਰਸੋਈ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜਿਥੇ ਖਾਣੇ ਦੀ ਕੁਆਲਟੀ ਚੈਕ ਕੀਤੀ, ਉਥੇ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਖਾਣਾ ਖਾਣ ਲਈ ਆਏ ਵਿਅਕਤੀਆਂ ਨੂੰ ਖੁਦ ਖਾਣਾ ਵੀ ਪਰੋਸਿਆ।

Advertisements

ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਾਂਝੀ ਰਸੋਈ ਵਿਚ ਰੋਜ਼ਾਨਾ 10 ਰੁਪਏ ਵਿਚ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਖਾਣੇ ਦੀ ਕੁਆਲਟੀ ’ਤੇ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ, ਤਾਂ ਜੋ ਪੌਸ਼ਟਿਕ ਖਾਣਾ ਹੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਂਝੀ ਰਸੋਈ ਵਿਚ ਆ ਕੇ ਕੋਈ ਵੀ ਵਿਅਕਤੀ ਦੁਪਹਿਰ ਦਾ ਖਾਣਾ ਖਾਣ ਲਈ ਆ ਸਕਦਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਖਾਣਾ ਬਣਾਉਣ ਤੋਂ ਲੈ ਕੇ ਪਰੋਸਣ ਤੱਕ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੀ ਮੈਂਬਰ ਪ੍ਰੋ: ਕੁਲਦੀਪ ਕੋਹਲੀ ਵਲੋਂ ਆਪਣੇ ਭਾਣਜੇ ਮੇਜਰ ਕਾਰਤੀਕੇ ਸੈਣੀ ਦੀ ਬਰਸੀ ’ਤੇ 25 ਹਜ਼ਾਰ ਰੁਪਏ ਦਾ ਯੋਗਦਾਨ ਵੀ ਦਿੱਤਾ ਗਿਆ। ਇਸ ਮੌਕੇ ਐਸ.ਡੀ.ਐਮ. ਸ਼ਿਵ ਰਾਜ ਸਿੰਘ ਬੱਲ, ਅੰਡਰ ਟ੍ਰੇਨਿੰਗ ਵਿਓਮ ਭਾਰਦਵਾਜ, ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ, ਵਿਨੋਦ ਓਹਰੀ, ਰਾਜੀਵ ਬਜਾਜ, ਦੇਸ਼ਵੀਰ ਸ਼ਰਮਾ, ਪ੍ਰੋ: ਜਗਜੀਤ ਬਾਜਵਾ, ਪ੍ਰੋ: ਮਨੋਹਰਮਾ ਮਹਿੰਦਰਾ ਤੋਂ ਇਲਾਵਾ ਹੋਰ ਵੀ ਰੈਡ ਕਰਾਸ ਸੋਸਾਇਟੀ ਦੇ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here