ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਬਾਰੇ ਜਾਗਰੁਕ ਕਰਨ ਲਈ 5 ਅਗਸਤ ਨੂੰ ਡੀਏਸੀ ਵਿਖੇ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਪਠਾਨਕੋਟ (ਦ ਸਟੈਲਰ ਨਿਊਜ਼)। ਦੇਸ਼ ਭਰ ਵਿੱਚ ਪਹਿਲੀ ਜੁਲਾਈ ਤੋਂ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ’ਤੇ ਪਾਬੰਦੀ ਲਗਾਈ ਜਾ ਚੁੱਕੀ ਹੈ ਅਤੇ ਲੋਕਾਂ ਨੂੰ ਜਾਗਰੁਕ ਕਰਨ ਅਤੇ ਲੋਕਾਂ ਤੱਕ ਇਸ ਜਾਣਕਾਰੀ ਨੂੰ ਪਹੁੰਚਾਉਂਣ ਦੇ ਉਦੇਸ ਨਾਲ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਬਾਰੇ 5 ਅਗਸਤ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਵਿਸੇਸ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 5 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਵਿਖੇ ਰਾਜ ਪੱਧਰੀ ਸਮਾਗਮ ਕੀਤਾ ਜਾ ਰਿਹਾ ਹੈ ਅਤੇ ਓਸੇ ਹੀ ਦਿਨ ਹਰ ਜ਼ਿਲ੍ਹੇ ਵਿੱਚ ਵੀ ਸਮਾਗਮ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਇਹ ਸਮਾਗਮ ਡੀ.ਏ.ਸੀ. ਮਲਿਕਪੁਰ ਵਿਖੇ ਕਰਵਾਇਆ ਜਾ ਰਿਹਾ ਹੈ।

Advertisements

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕਾਰੋਬਾਰੀ, ਪਲਾਸਟਿਕ ਦੇ ਡੀਲਰ, ਦੁਕਾਨਦਾਰ, ਰੈਸਟੋਰੈਂਟ, ਹੋਟਲ ਮਾਲਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ 19 ਤਰ੍ਹਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ (ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੱਪ, ਗਲਾਸ, ਚਮਚੇ, ਚਾਕੂ, ਪਾਈਪ, ਕਟਲਰੀ ਜਿਵੇਂ ਕਿ ਕਾਂਟੇ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ, ਵਿਤਰਣ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।  ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।    

LEAVE A REPLY

Please enter your comment!
Please enter your name here