ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ’

ਪਟਿਆਲਾ, (ਦ ਸਟੈਲਰ ਨਿਊਜ਼)। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਨਵੀਂ ਦਿੱਲੀ ਨੇ ਮਿਤੀ 12 ਅਗਸਤ 2021 ਦੀ ਨੋਟੀਫਿਕੇਸ਼ਨ ਰਾਹੀਂ ਸਿੰਗਲ ਯੂਜ਼ ਪਲਾਸਟਿਕ (ਐਸ.ਯੂ.ਪੀ.) ਵਸਤਾਂ ਦੇ ਨਿਰਮਾਣ, ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ ‘ਤੇ ਮਿਤੀ 1 ਜੁਲਾਈ, 2022 ਤੋਂ ਪਾਬੰਦੀ ਲਗਾ ਦਿੱਤੀ ਹੈ। ਹੁਣ ਸਿੰਗਲ ਯੂਜ਼ ਪਲਾਸਟਿਕ ਦੀਆਂ ਪਾਬੰਦੀਸ਼ੁਦਾ ਵਸਤਾਂ ‘ਤੇ ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਵਰਤੀ ਜਾਵੇਗੀ। ਇਹ ਪ੍ਰਗਟਾਵਾ ਏ.ਡੀ.ਸੀ (ਸ਼ਹਿਰੀ ਵਿਕਾਸ) ਗੌਤਮ ਜੈਨ ਨੇ ਕੀਤਾ।

Advertisements

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੇ ਸਹਿਯੋਗ ਨਾਲ ਨਗਰ ਨਿਗਮ ਤੇ ਨਗਰ ਕੌਂਸਲਾਂ ਵੱਲੋਂ ਪਹਿਲਾਂ ਹੀ ਸਿੰਗਲ ਯੂਜ਼ ਪਲਾਸਟਿਕ ਦੀ ਪਾਬੰਦੀ ਨੂੰ ਉਤਸ਼ਾਹਿਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ/ਵਪਾਰੀਆਂ ਤੇ ਚਲਾਨ/ਜੁਰਮਾਨਾ ਵੀ ਲਗਾਇਆ ਜਾ ਰਿਹਾ ਹੈ।

ਹੋਰ ਵਧੇਰੇ ਵਿਸਥਾਰ ਦਿੰਦਿਆਂ ਗੌਤਮ ਜੈਨ ਨੇ ਦੱਸਿਆ ਕਿ ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ ਕਰੀਮ ਸਟਿਕਸ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ) ਤੋਂ ਇਲਾਵਾ ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਤੂੜੀ, ਟ੍ਰੇ, ਮਿਠਾਈਆਂ ਦੇ ਡੱਬਿਆਂ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, ਸੱਦਾ ਪੱਤਰ, ਅਤੇ ਸਿਗਰਟ ਦੇ ਪੈਕੇਟ, ਪਲਾਸਟਿਕ ਜਾਂ ਪੀਵੀਸੀ ਬੈਨਰ 100 ਮਾਈਕਰੋਨ ਤੋਂ ਘੱਟ, ਸਟਾਇਰਰ ਆਦਿ ਪਾਬੰਦੀਸ਼ੁਦਾ ਵਸਤਾਂ ‘ਚ ਸ਼ਾਮਲ ਹਨ।

ਏ.ਡੀ.ਸੀ. ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਮਿਸ਼ਨ ਨੂੰ ਹੋਰ ਪ੍ਰਫੁੱਲਤ ਕਰਨ ਲਈ, ਪੰਜਾਬ ਸਰਕਾਰ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 5 ਅਗਸਤ ਨੂੰ ਸਰਕਾਰੀ ਬਿਕਰਮ ਕਾਲਜ ਆਫ ਕਾਮਰਸ, ਪਟਿਆਲਾ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਲੋਕਾਂ ਨੂੰ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਵਸਤੂਆਂ ਅਤੇ ਉਹਨਾਂ ਦੇ ਉਪਲਬਧ ਵਿਕਲਪਾਂ ਬਾਰੇ ਜਾਗਰੂਕ ਕੀਤਾ ਜਾਵੇਗਾ।

LEAVE A REPLY

Please enter your comment!
Please enter your name here