ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਮਨਾਉਂਦਿਆਂ ਔਰਤਾਂ ਤੇ ਬੱਚਿਆਂ ਦੇ ਹੱਕਾਂ ਪ੍ਰਤੀ ਕਰਵਾਇਆ ਜਾਗਰੂਕਤਾ ਸੈਮੀਨਾਰ


ਪਟਿਆਲਾ( ਦ ਸਟੈਲਰ ਨਿਊਜ਼): ਸੀਡੀਪੀਓ ਪਟਿਆਲਾ (ਅਰਬਨ) ਅਤੇ ਸਾਂਝ ਕੇਂਦਰ ਪਟਿਆਲਾ ਵੱਲੋਂ ਸਾਂਝੇ ਤੌਰ ਤੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਨੂੰ ਮਨਾਉਂਦੇ ਹੋਏ ਜ਼ਿਲ੍ਹਾ ਪਟਿਆਲਾ ਵਿਖੇ ਬਡੂੰਗਰ ਖੇਤਰ ਵਿਚ ਔਰਤਾਂ ਅਤੇ ਬੱਚਿਆਂ ਦੇ ਹੱਕਾਂ ਪ੍ਰਤੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਸੀਡੀਪੀਓ ਪਟਿਆਲਾ (ਅਰਬਨ) ਕੋਮਲਪ੍ਰੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਸਬੰਧੀ ਦੱਸਿਆ ਗਿਆ। ਬਾਲ ਸੁਰੱਖਿਆ ਅਫਸਰ ਗੁਰਮੀਤ ਸਿੰਘ ਵੱਲੋਂ ਬੱਚਿਆਂ ਦੇ ਹੱਕਾਂ ਪ੍ਰਤੀ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੁਮਾਇੰਦੇ ਪਰਮਜੀਤ ਸਿੰਘ, ਪੈਰਾ ਲੀਗਲ ਵਲੰਟੀਅਰ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰੋਫੈਸਰ ਗੁਰਬਖਸ਼ੀਸ਼ ਸਿੰਘ ਵੱਲੋਂ ਲੜਕੀਆਂ ਨੂੰ ਪੜਾਈ ਦੀ ਅਹਿਮੀਅਤ ਦੱਸਦੇ ਹੋਏ ਸਰਕਾਰ ਵੱਲੋਂ ਲੜਕੀਆਂ ਦੀ ਪੜ੍ਹਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਦੱਸਿਆ ਗਿਆ। ਲੜਕੀਆਂ ਲਈ ਉਪਲਬਧ ਪੌਲੀਟੈਕਨਿਕ ਦੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ।

Advertisements

ਸਾਂਝ ਕੇਂਦਰ ਤੋਂ ਸਬ-ਇੰਸਪੈਕਟਰ ਭੁਪਿੰਦਰ ਸਿੰਘ ਵੱਲੋਂ ਸਾਂਝ ਕੇਂਦਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ, ਸਾਂਝ ਕੇਂਦਰ ਦੀ ਐਪ ਅਤੇ ਸ਼ਕਤੀ ਐਪ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕਰਵਾਇਆ ਗਿਆ। ਇਸ ਮੌਕੇ ਤੇ ਸੀਡੀਪੀਓ ਪਟਿਆਲਾ (ਅਰਬਨ) ਕੋਮਲਪ੍ਰੀਤ ਕੌਰ ਵੱਲੋਂ ਦੱਸਿਆ ਗਿਆ ਕਿ ਅਜਿਹੇ ਜਾਗਰੂਕਤਾ ਸੈਮੀਨਾਰ ਹੋਰ ਖੇਤਰਾਂ ਵਿੱਚ ਵੀ ਕਰਵਾਏ ਜਾਣਗੇ ਅਤੇ ਲੋਕਾਂ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਮੌਕੇ ਤੇ ਸੁਪਰਵਾਈਜ਼ਰ ਮੈਰੀ ਅਤੇ ਜਸਪ੍ਰੀਤ ਕੌਰ, ਮਿਉਂਸਪਲ ਕੌਂਸਲਰ, ਬਡੂੰਗਰ ਖੇਤਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here