Saturday, October 17, 2026
Home Punjab ਲਾਲਜੀਤ ਸਿੰਘ ਭੁੱਲਰ ਵੱਲੋਂ ਲੰਪੀ ਸਕਿੱਨ ਦੀ ਰੋਕਥਾਮ ਲਈ ਗੁਰਦਾਸਪੁਰ ਜਿਲ੍ਹੇ ਨੂੰ...

ਲਾਲਜੀਤ ਸਿੰਘ ਭੁੱਲਰ ਵੱਲੋਂ ਲੰਪੀ ਸਕਿੱਨ ਦੀ ਰੋਕਥਾਮ ਲਈ ਗੁਰਦਾਸਪੁਰ ਜਿਲ੍ਹੇ ਨੂੰ 5 ਲੱਖ ਰੁਪਏ ਜਾਰੀ

ਗੁਰਦਾਸਪੁਰ( ਦ ਸਟੈਲਰ ਨਿਊਜ਼)। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿੱਨ ਬੀਮਾਰੀ ਦੀ ਰੋਕਥਾਮ ਅਤੇ ਬਚਾਅ ਲਈ ਫ਼ੰਡ ਜਾਰੀ ਕਰਨ ਦੀਆਂ ਹਦਾਇਤਾਂ ‘ਤੇ ਫ਼ੌਰੀ ਕਾਰਵਾਈ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਦਵਾਈਆਂ ਦੀ ਖ਼ਰੀਦ ਅਤੇ ਹੋਰਨਾਂ ਰੋਕਥਾਮ ਤੇ ਜਾਗਰੂਕਤਾ ਗਤੀਵਿਧੀਆਂ ਲਈ ਸਮੂਹ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹਿਆਂ ਵਿੱਚ ਇਸ ਬੀਮਾਰੀ ਦੇ ਜ਼ਿਆਦਾ ਫੈਲਣ ਦੀਆਂ ਰਿਪੋਰਟਾਂ ਹਨ। ਇਸ ਲਈ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਨੂੰ 5 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਤਾਂ ਜੋ ਜ਼ਿਲ੍ਹਾ ਅਧਿਕਾਰੀਆਂ ਨੂੰ ਲੋੜੀਂਦੀਆਂ ਦਵਾਈਆਂ ਦੀ ਖ਼ਰੀਦ ਵਿੱਚ ਕੋਈ ਦਿੱਕਤ ਨਾ ਆਵੇ ਅਤੇ ਉਹ ਬੀਮਾਰੀ ਦੀ ਰੋਕਥਾਮ ਲਈ ਕਿਸਾਨਾਂ, ਪਸ਼ੂਪਾਲਕਾਂ ਅਤੇ ਆਮ ਲੋਕਾਂ ਨੂੰ ਨਿਰੰਤਰ ਜਾਗਰੂਕ ਕਰ ਸਕਣ।

Advertisements

ਉਨ੍ਹਾਂ ਨੇ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਬੀਮਾਰੀ ਤੋਂ ਬਚਾਅ ਲਈ ਐਡਵਾਈਜ਼ਰੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ਾਂ ਜਾਰੀ ਕਰਕੇ ਅਧਿਕਾਰੀਆਂ ਨੂੰ ਇਸ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਉਨ੍ਹਾਂ ਅੱਗੇ ਕਿਹਾ ਕਿ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਖੇਤਰਾਂ ਦੇ ਨਿਰੰਤਰ ਦੌਰੇ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ‘ਤੇ ਪਸ਼ੂ ਫ਼ਾਰਮਾਂ ਵਿੱਚ ਦੌਰੇ ਕਰਕੇ ਸਥਿਤੀ’ ਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਪਿੰਡਾਂ ਦੇ ਪਸ਼ੂ ਪਾਲਕਾਂ/ਕਿਸਾਨਾਂ ਨੂੰ ਬੀਮਾਰੀ ਦੇ ਲੱਛਣਾਂ/ਰੋਕਥਾਮ ਦੇ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਨਿਰੰਤਰ ਜਾਰੀ ਰੱਖਣ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਇਹ ਲਾਗ ਦੀ ਬੀਮਾਰੀ ਗਾਵਾਂ ਵਿੱਚ ਜ਼ਿਆਦਾ ਫੈਲਦੀ ਹੈ ਅਤੇ ਮੱਖੀ/ਮੱਛਰ ਇਸ ਬੀਮਾਰੀ ਨੂੰ ਫੈਲਾਉਣ ਦਾ ਕਾਰਨ ਬਣਦੇ ਹਨ। ਇਸ ਲਈ ਪ੍ਰਭਾਵਤ ਪਸ਼ੂਆਂ ਨੂੰ ਪਹਿਲ ਦੇ ਆਧਾਰ ‘ਤੇ ਸਿਹਤਮੰਦ ਪਸ਼ੂਆਂ ਨਾਲੋਂ ਵੱਖ ਕੀਤਾ ਜਾਵੇ ਅਤੇ ਹੋ ਸਕੇ ਤਾਂ ਪਸ਼ੂਆਂ ‘ਤੇ ਮੱਛਰਦਾਨੀ ਲਾ ਕੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਮੁਲਾਜ਼ਮ ਪਸ਼ੂ-ਪਾਲਕਾਂ ਦੀ ਹਰ ਪੱਖੋਂ ਸਹਾਇਤਾ ਕਰ ਰਹੇ ਹਨ। ਇਸ ਲਈ ਪਸ਼ੂਪਾਲਕ ਕਿਸੇ ਘਬਰਾਹਟ ਵਿੱਚ ਨਾ ਆਉਣ ਅਤੇ ਸੰਜਮ ਨਾਲ ਕੰਮ ਲੈਂਦਿਆਂ ਇਹਤਿਆਤ ਵਰਤਣ।

LEAVE A REPLY

Please enter your comment!
Please enter your name here