ਸਕੂਲੀ ਵਿਦਿਆਰਥਣਾਂ ਨੇ ਕੀਤਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ

ਪਟਿਆਲਾ( ਦ ਸਟੈਲਰ ਨਿਊਜ਼): ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਵੱਲੋਂ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਬਿਊਰੋ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਤੇ ਸਵੈ ਰੋਜ਼ਗਾਰ ਲਈ ਕੀਤੇ ਜਾ ਰਹੇ ਯਤਨਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਬਿਊਰੋ ਦੇ ਮਾਹਿਰਾਂ ਵੱਲੋਂ ਵਿਦਿਆਰਥਣਾਂ ਦੀ ਕੈਰੀਅਰ ਕਾਊਂਸਲਿੰਗ ਵੀ ਕੀਤੀ ਗਈ, ਜਿਸ ‘ਚ 61 ਵਿਦਿਆਰਥਣਾਂ ਨੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਵਿਦਿਆਰਥਣਾਂ ਨੂੰ ਉਚੇਰੀ ਸਿੱਖਿਆ ਦੇ ਮਹੱਤਵ ਸਬੰਧੀ ਜਾਗਰੂਕ ਕਰਦਿਆਂ ਕਿੱਤਾ ਮੁਖੀ ਕੋਰਸ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥਣਾਂ ਨਾਲ ਰਜ਼ਿਉਮੇ ਰਾਈਟਿੰਗ, ਇੰਟਰਵਿਊ ਸਕਿੱਲਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਕੈਰੀਅਰ ਕਾਂਉਸਲਰ ਡਾ. ਰੂਪਸੀ ਪਹੂਜਾ ਵੱਲੋਂ ਵਿਦਿਆਰਥੀਆਂ ਨੂੰ ਬਿਊਰੋ ਦੀ ਗਤੀਵਿਧੀਆਂ ਜਿਵੇ ਕਿ ਸਕਿੱਲ ਕੋਰਸ, ਮੁਫ਼ਤ ਕੋਚਿੰਗ, ਰੋਜ਼ਗਾਰ ਸਹਾਇਤਾ, ਰਜਿਸਟ੍ਰੇਸ਼ਨ, ਸਵੈ-ਰੋਜ਼ਗਾਰ, ਕਾਊਂਸਲਿੰਗ, ਪਲੇਸਮੈਂਟ ਕੈਂਪ ਆਦਿ ਬਾਰੇ ਜਾਣੂ ਵੀ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਸਮੇਂ ਸਮੇਂ ‘ਤੇ ਪਲੇਸਮੈਂਟ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਕਰਵਾਈ ਜਾਂਦੀ ਹੈ। ਉਨ੍ਹਾਂ ਇਸ ਮੌਕੇ ਵਿਦਿਆਰਥਣਾਂ ਵੱਲੋਂ ਆਪਣੇ ਕੈਰੀਅਰ ਸਬੰਧੀ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਕੂਲ ਦੀ ਪੜਾਈ ਤੋਂ ਬਾਅਦ ਗ੍ਰੈਜੂਏਸ਼ਨ ਜਾਂ ਕਿੱਤਾ ਮੁਖੀ ਕੋਰਸ ਕਰਕੇ ਵਿਦਿਆਰਥੀਆਂ ਕੋਲ ਨੌਕਰੀ ਤੇ ਸਵੈ ਰੋਜ਼ਗਾਰ ਸ਼ੁਰੂ ਕਰਨ ਦੀਆਂ ਅਥਾਹ ਸੰਭਾਵਨਾਵਾਂ ਹੁੰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥਣਾਂ ਨਾਲ ਆਏ ਕਾਮਰਸ ਲੈਕਚਰਾਰ ਹਰਵਿੰਦਰ ਕੌਰ ਤੇ ਪ੍ਰੀਤੀ ਗੋਇਲ ਨੇ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਮਨਦੀਪ ਕੌਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮੇਂ ਸਮੇਂ ‘ਤੇ ਵਿਦਿਆਰਥਣਾਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ ਕਰਵਾਇਆ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਕੀਤੇ ਜਾ ਰਹੇ ਉਪਰਾਲਿਆਂ ਤੋਂ ਜਾਣੂ ਕਰਵਾਇਆ ਜਾ ਸਕੇ ਤੇ ਵਿਦਿਆਰਥੀ ਬਿਊਰੋ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਦਾ ਲਾਭ ਉਠਾ ਸਕਣ।

Advertisements

LEAVE A REPLY

Please enter your comment!
Please enter your name here