ਜ਼ਿਲ੍ਰਾ ਮੈਜਿਸਟਰੇਟ ਵੱਲੋਂ ਖੁੱਲੇ ਬੋਰਵੈਲਾਂ ਨੂੰ ਤੁਰੰਤ ਢੱਕਵਾਉਣ/ਬੰਦ ਕਰਵਾਉਣ ਦੇ ਹੁਕਮ ਜਾਰੀ

ਫਿਰੋਜ਼ਪੁਰ( ਦ ਸਟੈਲਰ ਨਿਊਜ਼): ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤ ਸਿੰਘ, ਆਈ.ਏ.ਐੱਸ., ਵੱਲੋਂ ਫਿਰੋਜ਼ਪੁਰ ਫੌਜਦਾਰੀ ਜਾਬਤਾ, ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਫਿਰੋਜਪੁਰ ਅੰਦਰ ਸਮੂਹ ਖੁੱਲੇ ਬੋਰਵੈਲਾਂ ਨੂੰ ਤੁਰੰਤ ਢੁੱਕਵਾਉਣ, ਬੰਦ ਕਰਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਰਾ ਮੈਜਿਸਟਰੇਟ ਨੇ ਦੱਸਿਆ ਕਿ ਜਿਹਨਾਂ ਖੇਤਾਂ ਵਿੱਚ ਪਾਣੀ ਦੀ ਸਿੰਚਾਈ ਲਈ ਪੁਰਾਣੇ ਬੋਰਵੈੱਲ ਹੁੰਦੇ ਹਨ, ਜਦੋਂ ਉਹਨਾਂ ਵਿੱਚੋਂ ਮੋਟਰਾਂ ਕੱਢ ਲਈਆਂ ਜਾਂਦੀਆਂ ਹਨ ਤਾਂ ਉਹਨਾਂ ਬੋਰਵੈਲ ਨੂੰ ਆਮ ਤੌਰ ਤੇ ਖੁੱਲੇ ਛੱਡ ਦਿੱਤਾ ਜਾਂਦਾ ਹੈ, ਜਿਸ ਕਾਰਨ ਕਈ ਤਰ੍ਹਾਂ ਦੀਆਂ ਅਣਸੁਖਾਵੀ ਘਟਨਾਵਾਂ ਵਾਪਰਨ ਦਾ ਖਦਸ਼ਾ ਰਹਿੰਦਾ ਹੈ। ਇਸ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

Advertisements

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇੱਕ ਹੋਰ ਹੁਕਮ ਅਨੁਸਾਰ ਜ਼ਿਲ੍ਹਾ ਫਿਰੋਜਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨਿਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਫਿਰੋਜਪੁਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁੱਟਾਏਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 03/10/2022 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here