ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਵੱਖ ਵੱਖ ਸਕੂਲਾਂ ਦਾ ਦੌਰਾ  

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਹਲਕਾ ਵਿਧਾਇਕ ਫਿਰੋਜ਼ਪੁਰ  ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਅਚਾਨਕ ਸਕੂਲਾਂ ਦਾ ਦੌਰਾ ਕੀਤਾ ਗਿਆ ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋਡ਼ਾ ਹਾਜ਼ਰ ਸਨ। ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਸਰਕਾਰੀ ਹਾਈ ਸਕੂਲ ਰੁਕਨੇਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਉਸਮਾਨ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਫਕੇ, ਸਰਕਾਰੀ ਪ੍ਰਾਇਮਰੀ ਸਕੂਲ ਕੁਤਬਦੀਨ  ਦੇ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਸਭ ਤੋਂ ਪਹਿਲ ਦੇ ਆਧਾਰ ਤੇ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦਾ ਢਾਂਚਾ, ਸਟਾਫ ਅਤੇ ਮਿਲਦੀਆਂ ਸਹੂਲਤਾਂ ਦੇ ਸੁਧਾਰ ਦਾ ਹੈ।
ਉਨ੍ਹਾਂ ਨੇ ਸਕੂਲ ਦੇ ਮੁਖੀਆਂ ਸਟਾਫ਼ ਵਿਦਿਆਰਥੀਆਂ ਅਤੇ ਪਿੰਡ ਕੁਤਬਦੀਨ ਵਾਲਾ ਦੇ ਲੋਕਾਂ ਕੋਲੋਂ ਇਸ ਸਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਵਿਸ਼ਵਾਸ਼ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ  ਉਨ੍ਹਾਂ ਦੀ ਹਰ ਤਰ੍ਹਾਂ ਦੀ ਜ਼ਰੂਰਤ ਪੂਰੀ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਨਾਲ ਉਨ੍ਹਾਂ ਦੇ ਮੁੱਦੇ ਵਿਚਾਰ ਕੇ ਜਲਦ ਹੱਲ ਕਰਵਾਏ ਜਾਣਗੇ। ਉਨ੍ਹਾਂ ਨੇ ਮੌਕੇ ਤੇ ਕੋਮਲ ਅਰੋਡ਼ਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਇਕ ਹਫ਼ਤੇ ਦੇ ਅੰਦਰ ਸਕੂਲਾਂ ਸਬੰਧੀ ਸਮੁੱਚੀ ਜਾਣਕਾਰੀ ਦੇਣ ਲਈ ਨਿਰਦੇਸ਼ ਦਿੱਤੇ ਅਤੇ ਆਪਣੇ ਦੌਰੇ ਦੌਰਾਨ  ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ ਦੇ ਵਿਦਿਆਰਥੀਆਂ ਨਾਲ ਬੈਠ ਕੇ ਮਿਟੇ ਮੀਰ ਖਾਧਾ ਅਤੇ ਖਾਣੇ ਦੀ ਤਾਰੀਫ਼ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮੈਂ ਪਹਿਲੀ ਵਾਰ ਸਕੂਲ ਦੇ ਵਿਦਿਆਰਥੀਆਂ ਨੂੰ ਮਾਲ ਪੂੜੇ ਖਾਂਦੇ ਦੇਖਿਆ ਹੈ।

Advertisements

LEAVE A REPLY

Please enter your comment!
Please enter your name here