ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾਵੇਗੀ ਤਰਜੀਹ: ਸਿਵਲ ਸਰਜਨ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਫਿਰੋਜ਼ਪੁਰ ਦੇ ਨਿਯੁਕਤ ਕੀਤੇ ਗਏ ਨਵੇਂ ਸਿਵਲ ਸਰਜਨ ਡਾ: ਅਨਿਲ ਕੁਮਾਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਆਪ ਈ.ਐਸ.ਆਈ.ਹਸਪਤਾਲ ਲੁਧਿਆਣਾ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ ਨਿਯੁਕਤ ਸਨ।  ਸਟਾਫ ਨਾਲ ਪਲੇਠੀ ਇੰਟਰੋਡਕਟਰੀ ਮੀਟਿੰਗ ਵਿੱਚ ਉਨ੍ਹਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣਾ ਕੰਮ ਮਿਹਨਤ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ। ਪੂਰੇ ਵਿਸ਼ਵ ਅੰਦਰ ਚਲ ਰਹੀ ਕਰੋਨਾ ਮਹਾਂਮਾਰੀ ਸਬੰਧੀ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ  ਪ੍ਰਾਪਤ ਹਦਾਇਤਾਂ ਦੀ ਰੌਸ਼ਨੀ ਵਿੱਚ ਜ਼ਿਲਾ ਪ੍ਰਸ਼ਾਸ਼ਨ ਦੀ ਅਗਵਾਈ ਅਤੇ ਜਨਤਾ ਦੇ ਸਹਿਯੋਗ ਨਾਲ ਕਰੋਨਾ ਰੋਗ ਤੇ ਕਾਬੂ ਪਾਉਣ ਵਿੱਚ ਭਰਪੂਰ ਕੋਸ਼ਿਸ਼ ਕਰਨਗੇ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਕਰੋਨਾ ਰੋਗ ਨਾਲ ਨਜਿੱਠਣ ਲਈ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੋਵਿਡ ਵੈਕਸੀਨੇਸ਼ਨ ਕਰੋਨਾ ਰੋਗ ਤੋਂ ਬਚਾਅ ਦਾ ਪੱਕਾ ਅਤੇ ਕਾਰਗਰ ਉਪਾਅ ਹੈ। ਉਨ੍ਹਾਂ  ਸਮੂਹ ਯੋਗ ਵਿਅਕਤੀਆਂ ਨੂੰ ਕਰੋਨਾ ਵਿਰੁੱਧ ਆਪਣਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਅਤੇ ਕਿਹਾ ਵਿਭਾਗ ਵੱਲੋਂ ਇਹ ਟੀਕਾਕਰਨ ਮੁਫਤ ਉਪਲੱਬਧ ਕਰਵਾਇਆ ਜਾ ਰਿਹਾ ਹੈ।

Advertisements

ਸਿਵਲ ਸਰਜਨ ਡਾ: ਅਨਿਲ ਕੁਮਾਰ ਨੇ ਖੁਲਾਸਾ ਕੀਤਾ ਕਿ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਕੋਵਿਡ ਵੈਕਸੀਨੇਸ਼ਨ 30 ਸਤੰਬਰ ਤੱਕ 18 ਤੋਂ 59 ਸਾਲ ਦੇ ਵਿਅਕਤੀਆਂ ਦੇ ਬੂਸਟਰ ਡੋਜ਼ ਵੀ ਮੁਫਤ ਲਗਾਈ ਜਾ ਰਹੀ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਕਰੋਨਾ ਟੀਕਾਕਰਨ ਤੋਂ ਬਾਅਦ ਵੀ ਰੋਗ ਦੇ ਫੈਲਾਅ ਨੂੰ ਰੋਕਣ ਲਈ ਲਈ ਸਮਾਜਿਕ ਦੂਰੀ, ਜਨਤਕ ਸਥਾਨਾਂ ਤੇ ਮਾਸਕ ਪਹਿਨਣ ਅਤੇ ਸਮੇਂ ਸਮੇਂ ਤੇ ਹੱਥਾਂ ਨੂੰ ਸਾਬਣ ਪਾਣੀ ਧੋਣਾ ਬਹੁਤ ਜਰੂਰੀ ਹੈ। ਉਨ੍ਹਾਂ ਲੋਕਾਂ ਨੂੰ ਸਮੇਂ ਸਮੇਂ ਤੇ ਪ੍ਰਸ਼ਾਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਜ਼ਿਲੇ ਨੂੰ ਕਰੋਨਾ ਮੁਕਤ ਰੱਖਿਆ ਜਾ ਸਕੇ। ਡੇਂਗੂ ਸੀਜਨ ਬਾਰੇ ਚਰਚਾ ਕਰਦਿਆਂ ਉਹਨਾਂ ਜ਼ਿਲਾ ਨਿਵਾਸੀਆਂ ਨੂੰ ਇਹ ਅਪੀਲ ਕੀਤੀ ਆਪਣੇ ਆਸ ਪਾਸ ਕਿਸੇ ਵੀ ਰੂਪ ਵਿੱਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ ਕਿਉਂਕਿ ਇਹੀ ਡੇਂਗੂ ਫੈਲਾਉਣ ਵਾਲੇ ਮੱਛਰਾਂ ਦੇ ਵਾਧੇ ਦਾ ਕਾਰਨ ਬਣਦਾ ਹੈ। ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਹਫਤੇ ਵਿੱਚ ਇੱਕ ਵਾਰ ਘਰਾਂ ਅਤੇ ਸੰਸਥਾਨਾ ਵਿਚ ਕੂਲਰਾਂ, ਫਰਿਜ਼ਾਂ ਦੀਆਂ ਟਰੇਆਂ ਆਦਿ ਦਾ ਪਾਣੀ ਜਰੂਰ ਸੁਕਾਇਆ ਜਾਵੇ ਕਿਉਕਿ ਇੱਕ ਹਫਤੇ ਵਿੱਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਪੂਰਨ ਮੱਛਰ ਦਾ ਰੂਪ ਧਾਰਨ ਕਰ ਲੈਂਦਾ ਹੈ। ਇਸੇ ਲਈ ਵਿਭਾਗ ਵੱਲੋਂ ਫਰਾਈਡੇ ਡਰਾਈਡੇ ਦਾ ਨਾਅਰਾ ਦਿੱਤਾ ਗਿਆ ਹੈ।ਉਨ੍ਹਾਂ ਇਹ ਪ੍ਰਗਟਾਵਾ ਵੀ ਕੀਤਾ ਕਿ ਕਰੋਨਾ ਅਤੇ ਡੇਂਗੂ ਰੋਗ ਦੀ ਜਾਂਚ ਸਬੰਧੀ ਟੈਸਟ ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਮੁਫਤ ਕੀਤੇ ਜਾਂਦੇ ਹਨ। ਉਹਨਾਂ ਸਮੂੰਹ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਵਿਅਕਤੀ ਵਿੱਚ ਕਰੋਨਾ ਜਾਂ ਡੇਂਗੂ ਰੋਗ ਦੇ ਲੱਛਣ ਪਾਏ ਜਾਣ ਜਾਂ ਕਿਸੇ ਕਰੋਨਾ ਰੋਗੀ ਨਾਲ ਸੰਪਰਕ ਦੀ ਹਿਸਟਰੀ ਹੋਣ ਤੇ ਆਪਣੇ ਟੈਸਟ ਜਲਦੀ ਕਰਵਾਏ ਜਾਣ ਤਾਂ ਕਿ ਕਰੋਨਾ ਅਤੇ ਡੇਂਗੂ ਦੇ ਪ੍ਰਸਾਰ ਨੂੰ ਰੋਕਆ ਜਾ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲੇ ਅੰਦਰ ਆਮ ਜਨਤਾ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਉਹਨਾਂ ਦਾ ਪਰਮ ਲਕਸ਼ ਹੈ ਜਿਸ ਵਿੱਚ ਜੱਚਾ ਬੱਚਾ ਸਿਹਤ ਸੇਵਾਵਾਂ ਵੱਲ ਉਚੇਚੀ ਤਵੱਜੋ ਦਿੱਤੀ ਜਾਵੇਗੀ। ਇਸ ਅਵਸਰ ਤੇ ਜ਼ਿਲੇ ਸਮੂਹ ਉੱਚ ਸਿਹਤ ਅਧਿਕਾਰੀ ਅਤੇ ਦਫਤਰ ਦੇ ਕਰਮਚਾਰੀਆਂ ਵੱਲੋਂ ਉਹਨਾਂ ਦੀ ਤੈਨਾਤੀ ਤੇ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ:ਰਾਜਿੰਦਰ ਮਨਚੰਦਾ,ਜ਼ਿਲਾ ਟੀਕਾਕਰਨ ਅਫਸਰ ਡਾ:ਮੀਨਾਕਸ਼ੀ ਅਬਰੋਲ,ਸਹਾਇਕ ਸਿਵਲ ਸਰਜਨ ਡਾ:ਸੁਸ਼ਮਾਂ ਠੱਕਰ, ਜ਼ਿਲਾ ਸਿਹਤ ਅਫਸਰ ਡਾ:ਹਰਕੀਰਤ ਸਿੰਘ ,ਸੁਪਰਡੈਂਟ ਰਵੀ ਕਾਂਤਾ,ਵਿਕਾਸ ਕਾਲੜਾ, ਮਾਸ ਮੀਡੀਆ ਅਫਸਰ ਰੰਜੀਵ ,ਡੀ.ਪੀ.ਐਮ ਹਰੀਸ਼ ਕਟਾਰੀਆ, ਵਿਪਨ ਸ਼ਰਮਾਂ,ਕ੍ਰਿਸ਼ਨ ਕੁਮਾਰ, ਬੀ.ਸੀ.ਸੀ.ਕੋਆਰਡੀਨੇਟਰ ਰਜਨੀਕ ਕੌਰ, ਡਾ. ਅਸੋਕ ਥਾਪਰ ਅਤੇ ਸਾਰਾ ਦਫਤਰੀ ਸਟਾਫ ਹਾਜ਼ਿਰ ਸੀ।

LEAVE A REPLY

Please enter your comment!
Please enter your name here