ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ‘ਹਰ ਘਰ ਤਿੰਰਗਾ’ ਮੁਹਿੰਮ ਤਹਿਤ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ ਵੱਲੋਂ ਮਨਾਏ ਜਾ ਰਹੇ ਆਜ਼ਾਦੀ ਦੇ 75ਵੇਂ ਸਾਲਾ ਸਮਾਗਮਾਂ ਵਿੱਚ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ‘ਹਰ ਘਰ ਤਿਰੰਗਾ’  ਮੁਹਿੰਮ ਅਧੀਨ ਬਲਾਕ ਘੱਲ ਖੁਰਦ ਦੇ ਪਿੰਡ ਕੱਬਰਵੱਛਾ ਅਤੇ ਗੁਰੂਹਰਸਹਾਏ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰੂਹਰਸਹਾਏ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੇ ਕੋਆਰਡੀਨੇਟਰ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਦੱਸਿਆ ਕਿ ਇਨ੍ਹਾਂ ਦਾ ਸਮਾਗਮਾਂ ਦਾ ਪ੍ਰਮੁੱਖ ਉਦੇਸ਼ ਦੇਸ਼ ਦੇ 75ਵੇਂ ਆਜ਼ਾਦੀ ਦੇ ਸਮਾਗਮਾਂ ਨੂੰ ਜੋਸ਼-ਖਰੋਸ਼ ਨਾਲ ਮਨਾਉਂਦੇ ਹੋਏ ਹਰ ਘਰ ਨੂੰ ਤਿਰੰਗਾ ਲਹਿਰਾ ਕੇ ਆਜ਼ਾਦੀ ਦੇ ਜਸ਼ਨਾਂ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨਾ ਹੈ। ਪਿੰਡ ਕੱਬਰਵੱਛਾ ਵਿਖੇ ਭੰਡ, ਕਵੀਸ਼ਰੀ, ਨੁੱਕੜ ਨਾਟਕ ਅਤੇ ਮਲਵਈ ਗਿੱਧਾ ਦੀਆਂ ਪੇਸ਼ਕਾਰੀਆਂ ਕਰਵਾਈਆਂ ਗਈਆਂ।

Advertisements

ਇਸ ਸਮਾਗਮ ਦੇ ਮੰਚ ਸੰਚਾਲਕ ਸ. ਜਗਤਾਰ ਸਿੰਘ ਸੋਖੀ ਅਤੇ ਪ੍ਰੀਤ ਜੱਗੀ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਕੱਬਰਵੱਛਾ ਅਤੇ ਨਗਰ ਨਿਵਾਸੀਆਂ ਨੇ ਪੂਰੀ ਦਿਲਚਸਪੀ ਨਾਲ ਇਸ ਸਮਾਗਮ ਦਾ ਆਨੰਦ ਮਾਣਿਆ। ਗੁਰੂਹਰਸਹਾਏ ਬਲਾਕ ਵਿੱਚ ਪ੍ਰਿੰਸੀਪਲ ਸ਼੍ਰੀ ਸੁਰੇਸ਼ ਕੁਮਾਰ ਜੀ ਦੀ ਅਗਵਾਈ ਵਿੱਚ ਹੋਏ ਸਮਾਗਮ ਦੌਰਾਨ ਨੁੱਕੜ ਨਾਟਕ, ਲੋਕ-ਗੀਤ ਅਤੇ ਮਲਵਈ ਗਿੱਧੇ ਦੀਆਂ ਪੇਸ਼ਕਾਰੀਆਂ ਹੋਈਆਂ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ’ਤੇ ਪ੍ਰਿੰਸੀਪਲ ਸ਼੍ਰੀ ਸੁਰੇਸ਼ ਕੁਮਾਰ ਨੇ ਪ੍ਰਣ ਲਿਆ ਕਿ ਉਹ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਤਿਰੰਗਾ ਮੁਹੱਈਆ ਕਰਵਾਕੇ ‘ਹਰ ਘਰ ਤਿਰੰਗਾ’  ਲਹਿਰ ਵਿੱਚ ਯੋਗਦਾਨ ਪਾਉਂਦੇ ਹੋਏ ਇਹ ਸੁਨੇਹਾ ਘਰ-ਘਰ ਪਹੁੰਚਾਉਣਗੇ। ਅੰਤ ਵਿੱਚ ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਅਤੇ ਕਲਾਕਾਰਾਂ ਦਾ ਧੰਨਵਾਦ ਵੀ ਕੀਤਾ। ਡਾ. ਜਗਦੀਪ ਸਿੰਘ ਸੰਧੂ ਨੇ ਇਸ ਮੌਕੇ ’ਤੇ ਕਿਹਾ ਕਿ ਇਹ ਸਮਾਗਮ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਕਰਵਾਏ ਜਾ ਰਹੇ ਹਨ।  

LEAVE A REPLY

Please enter your comment!
Please enter your name here