ਆਜ਼ਾਦੀ ਦੇ 75ਵੇਂ ਮਹਾਂ ਉਤਸਵ ਸਬੰਧੀ ਮੁਕਾਬਲਿਆਂ ਵਿੱਚ ਰੇਲਵੇ ਮੰਡੀ ਸਕੂਲ ਨੇ ਰਚਿਆ ਇਤਿਹਾਸ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਪ੍ਰਿੰਸੀਪਲ ਸ਼੍ਰੀਮਤੀ ਲਲਿਤਾ ਅਰੋੜਾ ਦੀ ਯੋਗ ਅਗਵਾਈ ਹੇਠ ਜਿੱਥੇ ਪੜ੍ਹਾਈ ਅਤੇ ਖੇਡਾਂ ਵਿਚ ਮੱਲਾਂ ਮਾਰ ਰਹੀਆਂ ਹਨ ਉੱਥੇ ਸਹਿ ਵਿਦਿਅਕ ਕਿਰਿਆਵਾਂ ਵਿੱਚ ਵੀ ਜਿਲ੍ਹੇ ਪੱਧਰ ਤੇ ਸੰਸਥਾ ਦਾ ਨਾਮ ਰੋਸ਼ਨ ਕਰ ਰਹੀਆਂ ਹਨ। ਤਹਿਸੀਲ ਪੱਧਰੀ ਮੁਕਾਬਲਿਆਂ ਵਿੱਚ ਸਫ਼ਲਤਾ ਪ੍ਰਾਪਤ ਕਰਨ ਤੋਂ ਬਾਅਦ ਇੱਕ ਵਾਰ ਫਿਰ ਤੋਂ ਜ਼ਿਲ੍ਹਾ ਪੱਧਰ ਤੇ ਜੇਤੂ ਬਣ ਕੇ ਰੇਲਵੇ ਮੰਡੀ ਸਕੂਲ ਨੇ ਇਤਿਹਾਸ ਰਚਿਆ।ਜ਼ਿਲ੍ਹਾ ਪੱਧਰੀ ਕੋਰੀਓਗ੍ਰਾਫੀ ਮੁਕਾਬਲੇ ਵਿੱਚ ਸੈਕੰਡਰੀ ਵਰਗ ਦੇ ਜਸਵੰਤ ਕੌਰ,ਸੂਰਜ ਚੰਚਲਾ ਅਤੇ ਟੀਮ ਨੇ ਪਹਿਲਾ ਸਥਾਨ ਅਤੇ ਮਿਡਲ ਵਰਗ ਵਿੱਚ ਜੈਸਮੀਨ ਅਤੇ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਸਕਿੱਟ ਮੁਕਾਬਲੇ ਵਿੱਚ ਕਸ਼ਿਸ਼ ਅਤੇ ਟੀਮ ਨੇ ਜ਼ਿਲ੍ਹਾ ਪੱਧਰ ਤੇ ਦੂਸਰਾ ਸਥਾਨ ਹਾਸਿਲ ਕੀਤਾ। ਇਸ ਜਿਲ੍ਹਾ ਪੱਧਰੀ ਸਮਾਰੋਹ ਮੌਕੇ ਤੇ ਡੀ.ਓ. ਗੁਰਸ਼ਰਨ ਸਿੰਘ ਨੇ ਜੇਤੂਆਂ ਨੂੰ ਟ੍ਰਾਫੀ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ।

Advertisements

ਉਨ੍ਹਾਂ ਨਾਲ ਡਿਪਟੀ ਡੀ ਓ ਸ਼੍ਰੀ ਧੀਰਜ ਵਸ਼ਿਸ਼ਟ ਅਤੇ ਵੋਕੇਸ਼ਨਲ ਕੋਆਰਡੀਨੇਟਰ ਸ਼੍ਰੀ ਅਮਰੀਕ ਸਿੰਘ ਵੀ ਸ਼ਾਮਿਲ ਸਨ।ਇਹਨਾਂ ਮੁਕਾਬਲਿਆਂ ਰਾਹੀਂ ਵਿਸ਼ਵ ਵਿਆਪੀ ਭਾਈਚਾਰੇ ਅਤੇ ਦੇਸ਼ ਭਗਤੀ ਦਾ ਸੰਦੇਸ਼ ਦਿੱਤਾ ਗਿਆ।ਸਵੇਰ ਦੀ ਸਭਾ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਲਲਿਤਾ ਅਰੋੜਾ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਮਨੋਬਲ ਵਧਾਇਆ ਅਤੇ ਤਿਆਰ ਕਰਵਾਉਣ ਵਾਲੇ ਅਧਿਆਪਕਾਂ ਸ਼੍ਰੀਮਤੀ ਮੋਨਿਕਾ ਸ਼ਰਮਾ, ਸ਼੍ਰੀਮਤੀ ਰਿਤੂ ਕੁਮਰਾ,ਸ਼੍ਰੀਮਤੀ ਸੁਮਨ ਲਤਾ ਅਤੇ ਸ਼੍ਰੀਮਤੀ ਅਨੀਤਾ ਗੌਤਮ ਜੀ ਦੀ ਹੌਂਸਲਾ ਅਫਜ਼ਾਈ ਕੀਤੀ।

LEAVE A REPLY

Please enter your comment!
Please enter your name here