70 ਨਸ਼ੀਲੀਆ ਗੋਲੀਆ ਸਮੇਤ ਨਸ਼ਾ ਸਮੱਗਲਰ ਕਾਬੂ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਨਵਨੀਤ ਸਿੰਘ ਬੈਂਸ, ਆਈ.ਪੀ.ਐਸ, ਮਾਨਯੋਗ ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਦੀ ਦੇ ਦਿਸ਼ਾਂ ਨਿਰਦੇਸ਼ਾ ਪਰ ਨਸ਼ਿਆ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਹਰਵਿੰਦਰ ਸਿੰਘ ਸ਼ਫ/ਧ ਸਾਹਿਬ ਕਪੂਰਥਲਾ ਦੀ ਅਗਵਾਈ ਹੇਠ ਅਤੇ ਮਨਪ੍ਰੀਤ ਸ਼ੀਂਹਮਾਰ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੀ ਨਿਗਰਾਨੀ ਹੇਠ ਇੰਸ: ਜਸਮੇਲ ਕੌਰ, ਮੁੱਖ ਅਫਸਰ ਥਾਣਾ ਸੁਲਤਾਨਪੁਰ ਲੋਧੀ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋ ਏ.ਐਸ.ਆਈ ਬਲਵੀਰ ਸਿੰਘ ਚੌਕੀ ਇੰਚਾਰਜ ਮੋਠਾਵਾਲ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਇਆ ਹੋਇਆਂ ਟੀ-ਪੁਆਇੰਟ ਮੋਠਾਵਾਲ ਪੁੱਜੇ ਤਾਂ ਸਾਹਮਣੇ ਤੋ ਇੱਕ ਮੋਨਾ ਵਿਅਕਤੀ ਪੈਦਲ ਆਉਦਾ ਦਿਖਾਈ ਦਿੱਤਾ। ਜਿਸਨੇ ਪੁਲਿਸ ਪਾਰਟੀ ਨੂੰ ਦੇਖ ਕੇ ਪਹਿਨੇ ਪਜਾਮੇ ਦੀ ਸੱਜੀ ਜੇਬ ਵਿੱਚੋ ਮੋਮੀ ਲਿਫਾਫਾ ਕੱਢ ਕੇ ਸੁੱਟ ਦਿੱਤਾ।

Advertisements

ਜਿਸਨੂੰ ਸ਼ੱਕ ਦੀ ਬਿਨਾਅ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਨਿਰਵੈਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਸੈਚਾ ਥਾਣਾ ਸੁਲਤਾਨਪੁਰ ਲੌਧੀ ਦੱਸਿਆ ਜਿਸ ਵੱਲੋ ਸੁੱਟੇ ਲਿਫਾਫੇ ਨੁੰ ਚੈੱਕ ਕਰਨ ਤੇ ਉਸ ਵਿੱਚੋ 70 ਨਸ਼ੀਲੀਆ ਗੋਲੀਆ ਬਰਾਮਦ ਹੋਈਆ। ਜਿਸਤੇ ਮੁਕੱਦਮਾ ਨੰਬਰ 180 ਮਿਤੀ 03-08-2022 ਅ/ਧ 22-61-85 ਐਨ.ਡੀ.ਪੀ.ਐਸ ਐਕਟ ਥਾਣਾ ਸੁਲਤਾਨਪੁਰ ਲੌਧੀ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲ਼ਿਆਦੀ ਗਈ। ਦੋਸੀ ਨੂੰ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ।ਤਫਤੀਸ਼ ਜਾਰੀ ਹੈ।

LEAVE A REPLY

Please enter your comment!
Please enter your name here