ਪੰਜਾਬ ਰੋਡਵੇਜ਼ ਪੈਨਸ਼ਨਰਾਂ ਵਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਪੰਜਾਬ ਰੋਡਵੇਜ਼ ਪੈਨਸ਼ਨਰ ਅਤੇ ਫੈਮਿਲੀ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਕਮਿਊਨਟੀ ਹਾਲ ਟਿੱਬਾ ਸਾਹਿਬ ਮੁਹੱਲਾ ਵਿਖੇ ਇੰਸਪੈਕਟਰ ਬਲਵੀਰ ਸਿੰਘ ਝਿੰਗੜ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਾਰੇ ਡਿੱਪੂਆਂ ਦੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਵੱਖ ਵੱਖ ਬੁਲਾਰਿਆਂ ਨੇ ਆਪੋ ਆਪਣੇ ਸੰਬੋਧਨ ਦੌਰਾਨ ਕੀਮਤੀ ਸੁਝਾਅ ਦਿੱਤੇ। ਸਾਥੀ ਭੁਪਿੰਦਰ ਸਿੰਘ ਪ੍ਰਧਾਨ ਵੱਲੋਂ ਸਵਾਲਾਂ ਦੇ ਜਵਾਬ ਦਿੱਤੇ ਗਏ। ਆਗੂਆਂ ਨੇ ਸੰਬੋਧਨ ਕਰਦਿਆ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਨੂੰ ਪੈਨਸ਼ਨਰਾਂ ਤੇ ਲਾਗੂ ਕਰਨ ਲਈ ਪਹਿਲੀਆਂ ਸਰਕਾਰਾਂ ਵਾਂਗ ਲਾਰਿਆਂ ਵਿਚ ਹੀ ਰੱਖਿਆ ਹੋਇਆ ਹੈ।

Advertisements

ਸਰਕਾਰ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਵੀ ਨਹੀਂ ਮੰਨਦੀ। ਆਗੂਆਂ ਨੇ ਦਸਿਆ ਕਿ ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ 1-7-2015 ਤੋਂ ਡੀ.ਏ. ਅਤੇ 1-1-2016 ਤੋਂ ਛੇਵੇਂ ਤਨਖਾਹ ਕਮਿਸ਼ਨ ਦਾ ਪੂਰਾ ਲਾਭ ਸਮੇਤ ਵਿਆਜ ਲੈਣ ਲਈ ਕੇਸ ਵੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦਰਜ ਕਰਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਵੰਡੀਆਂ ਨਹੀਂ ਪਾ ਸਕਦੀ। ਐਸੋਸੀਏਸ਼ਨ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ 6ਵਾਂ ਤਨਖਾਹ ਕਮਿਸ਼ਨ ਨੂੰ 1-1-2016 ਤੋਂ ਲਾਗੂ ਕੀਤਾ ਜਾਵੇ ਅਤੇ ਬਣਦਾ ਬਕਾਇਆ ਜਲਦੀ ਤੋਂ ਜਲਦੀ ਦੇਣ ਦੀ ਮੰਗ ਕੀਤੀ ਅਤੇ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇ ਨਿਪਟਾਰਾ ਨਾ ਕੀਤਾ ਤਾਂ ਜੱਥੇਬੰਦੀ ਸ਼ਾਂਝੇ ਘੋਲਾਂ ਵਿੱਚ ਵੱਡੀ ਪੱਧਰ ਤੇ ਸ਼ਾਮਲ ਹੋ ਕੇ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਬਲਵੰਤ ਸਿੰਘ, ਬਲਵੀਰ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਕਿਰਪਾਲ ਸਿੰਘ, ਦੌਲਤ ਸਿੰਘ, ਮਲਕੀਅਤ ਸਿੰਘ, ਜਗਤਾਰ ਸਿੰਘ, ਲਖਬੀਰ ਸਿੰਘ, ਹਰਬੰਸ ਸਿੰਘ, ਦੇਸ ਰਾਜ, ਚਮਕੌਰ ਸਿੰਘ, ਮਨਜੀਤ ਸਿੰਘ, ਜੋਗਿੰਦਰ ਸਿੰਘ, ਕਮਲਜੀਤ ਸਿੰਘ, ਸ਼ਿੰਗਾਰ ਸਿੰਘ, ਬਲਰਾਮ ਕ੍ਰਿਸ਼ਨ, ਓਂਕਾਰ ਸਿੰਘ, ਕੇਵਲ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here