ਨਿਆਇਕ ਅਧਿਕਾਰੀਆਂ ਤੇ ਸਟਾਫ਼ ਨੇ ਲਗਵਾਈ ਕੋਵਿਡ ਤੋਂ ਬਚਾਅ ਲਈ ਵੈਕਸੀਨ ਦੀ ਬੂਸਟਰ ਡੋਜ਼

ਪਟਿਆਲਾ, ( ਦ ਸਟੈਲਰ ਨਿਊਜ਼)। ਜ਼ਿਲ੍ਹਾ ਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਸੇਮ ਮੰਗਲਾ ਦੀ ਯੋਗ ਰਹਿਨੁਮਾਈ ‘ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰਟ ਕੰਪਲੈਕਸ ਪਟਿਆਲਾ ਵਿਖੇ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਕੇ 290 ਦੇ ਕਰੀਬ ਨਿਆਇਕ ਅਧਿਕਾਰੀਆਂ ਤੇ ਸਟਾਫ਼ ਨੂੰ ਵੈਕਸੀਨ ਦੀ ਬੂਸਟਰ ਡੋਜ਼ ਲਗਾਈ। ਇਸ ਮੌਕੇ ਸਿਵਲ ਜੱਜ ਸੀਨੀਅਰ ਡਵੀਜ਼ਨ ਮੋਨਿਕਾ ਸ਼ਰਮਾ ਵੀ ਮੌਜੂਦ ਸਨ।

Advertisements

ਇਸ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਕਚਹਿਰੀਆਂ ਵਿਖੇ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ ਗਿਆ ਹੈ, ਜਿਸ ‘ਚ ਨਿਆਇਕ ਅਧਿਕਾਰੀਆਂ, ਵਕੀਲਾਂ, ਸਟਾਫ਼ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਕੋਵਿਡ ਮਹਾਂਮਾਰੀ ਤੋਂ ਬਚਾਉਣ ਲਈ ਵੈਕਸੀਨ ਦੀ ਬੂਸਟਰ ਡੋਜ਼ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਨੂੰ ਹਰਾਉਣ ਲਈ ਵੈਕਸੀਨ ਬਹੁਤ ਜ਼ਰੂਰੀ ਹੈ ਤੇ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਹਰੇਕ ਨਾਗਰਿਕ ਨੂੰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬਿਮਾਰੀ ਨਾਲ ਹੋਣ ਵਾਲੇ ਜਾਨੀ ਨੁਕਸਾਨ ਨੂੰ ਰੋਕਿਆ ਜਾ ਸਕੇ। ਇਸ ਮੌਕੇ ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਕੋਵਿਡ ਤੋਂ ਬਚਾਅ ਲਈ ਸਰਕਾਰ ਵੱਲੋਂ ਸਮੇਂ ਸਮੇਂ ‘ਤੇ ਜਾਰੀ ਕੀਤੀਆਂ ਜਾਂਦੀਆਂ

ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕੈਂਪ ਲਗਾਉਣ ਲਈ ਸਿਹਤ ਵਿਭਾਗ ਦੀ ਟੀਮ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਕੈਂਪ ਦੌਰਾਨ ਡਾ. ਸੰਜੇ ਬਾਂਸਲ ਦੀ ਅਗਵਾਈ ‘ਚ ਸਿਹਤ ਵਿਭਾਗ ਦੀ ਟੀਮ ਵੱਲੋਂ ਜੁਡੀਸ਼ੀਅਲ ਅਫਸਰਾਂ, ਸਟਾਫ਼ ਅਤੇ ਵਕੀਲਾਂ ਸਮੇਤ 290 ਤੋਂ ਵੱਧ ਵਿਅਕਤੀਆਂ ਦੀ ਵੈਕਸੀਨੇਸ਼ਨ ਕੀਤੀ ਗਈ।

LEAVE A REPLY

Please enter your comment!
Please enter your name here