ਰੁੱਖ-ਹਵਾ, ਮਿੱਟੀ ਅਤੇ ਪਾਣੀ ਨੂੰ ਸ਼ੁੱਧ ਕਰਨ ਵਿਚ ਵੱਡੀ ਭੂਮਿਕਾ ਅਦਾ ਕਰਦੇ ਹਨ: ਅਟਵਾਲ 

ਕਪੂਰਥਲਾ, (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਰੁੱਖ ਹਵਾ, ਮਿੱਟੀ ਅਤੇ ਪਾਣੀ ਨੂੰ ਸ਼ੁੱਧ ਕਰਨ ਵਿਚ ਵੱਡੀ ਭੂਮਿਕਾ ਅਦਾ ਕਰਦੇ ਹਨ, ਰੁੱਖਾਂ ਦੇ ਨੇੜੇ ਰਹਿਣ ਵਾਲੇ ਲੋਕ ਆਮ ਤੌਰ ਤੇ ਤੰਦਰੁਸਤ ਅਤੇ ਖੁਸ਼ ਹੁੰਦੇ ਹਨ। ਇਹ ਸ਼ਬਦ ਬੈਪਟਿਸਟ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਨੇ ਗਰਲਜ ਸੀਨੀਅਰ ਸੈਕੰਡਰੀ ਸਕੂਲ ਕਪਰਥਲਾ’ ਚ ਪ੍ਰਿੰਸੀਪਲ ਨਵਚੇਤਨ ਸਿੰਘ ਦੀ ਅਗਵਾਈ ਹੇਠ ਵਾਤਾਵਰਣ ਚੇਤਨਾ ਸਬੰਧੀ ਕਰਵਾਏ ਸਾਦੇ ਤੇ ਪ੍ਰਭਾਵ ਸ਼ਾਲੀ ਸਮਾਗਮ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਕਹੇ।

Advertisements

ਉਨ੍ਹਾਂ ਕਿਹਾ ਕਿ ਧਰਤੀ ਉੱਤੇ ਰੁੱਖਾਂ ਤੋਂ ਬਿਨਾਂ ਮਨੁੱਖ ਦਾ ਜੀਉਣ ਸੰਭਵ ਨਹੀਂ ਹੈ। ਸਿਹਤਮੰਦ ਜੀਵਨ ਜੀਉਣ ਲਈ  ਸਾਨੂੰ ਰੁੱਖਾ ਲਗਾ ਕੇ ਵਾਤਾਵਰਨ ਨੂੰ ਸੁਰੱਖਿਅਤ ਬਣਾਉਣਾ ਪਵੇਗਾ। ਪ੍ਰਿੰਸੀਪਲ ਨਵਚੇਤਨ ਸਿੰਘ ਨੇ ਸੋਸਾਇਟੀ ਦੇ ਕੰਮਾਂ ਦੀ ਪ੍ਰਸੰਸਾ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਮਿਲ ਕੇ ਸਮਾਜਿਕ ਵਿਕਾਸ ਕਾਰਜ ਕਰਨ ਦੀ ਗੱਲ ਆਖੀ। ਇਸ ਮੌਕੇ ਤੇ ਮਾਸਟਰ ਕੁਲਵਿੰਦਰ ਕੈਰੋਂ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਦਰੱਖਤ ਸਾਡੀ ਜ਼ਿੰਦਗੀ ਵਿਚ ਬੇਹੱਦ ਲਾਭਕਾਰੀ ਦੇ ਨਾਲ ਨਾਲ ਤਾਜ਼ੀ ਹਵਾ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾ ਕੇ ਸਾਡੇ ਰਹਿਣ-ਸਹਿਣ ਦੇ ਹਾਲਾਤਾਂ ਵਿਚ ਸੁਧਾਰ ਕਰਦੇ ਸਨ। ਸੋਸਾਇਟੀ ਵੱਲੋਂ ਬਕਾਇਦਾ ਤੌਰ ਤੇ ਬੱਚਿਆਂ ਨੂੰ ਸਿੰਗਲ ਯੂਜ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਬੰਦ ਕਰਨ ਅਤੇ ਜੂਟ ਦੇ ਉਤਪਾਦਾਂ ਵਰਤੋਂ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਤੇ ਮੈਡਮ ਅਨੂੰ ਭਾਰਤਵਾਜ, ਮਮਤਾ ਸ਼ਰਮਾ, ਟ੍ਰੇਨਰ ਇੰਦਰਜੀਤ ਕੌਰ, ਸਰਬਜੀਤ ਸਿੰਘ ਗਿੱਲ, ਹਰਪਾਲ ਸਿੰਘ ਸਿੱਧੂ, ਜਸਪਾਲ ਸਿੰਘ ਜੱਸੀ ਆਦਿ ਮੌਜੂਦ ਰਹੇ।

 

LEAVE A REPLY

Please enter your comment!
Please enter your name here