ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਨੇ ਫੂਕੀਆਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ

Dav

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ ਪਾਵਰਕਾਮ ਐੰਡ ਟ੍ਰਾਸਕੋੰ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਸਮੁੱਚੇ ਪੰਜਾਬ ਵਿੱਚ ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਟੀ.ਐੱਸ.ਯੂ.(ਭੰਗਲ) ਨਾਲ਼ ਸਾਂਝੇ ਤੌਰ ਤੇ (ਵੱਖ ਵੱਖ ਸਹਿਰਾਂ ਚ ਦਫਤਰਾਂ ) ਮਾਰਚ ਕਰਨ ਉਪਰੰਤ ਰੈਲੀ ਕਰਕੇ ਫੂਕੀਆਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ। ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹੁਸ਼ਿਆਰਪੁਰ ਸਰਕਲ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ, ਮੀਤ ਪ੍ਰਧਾਨ ਸ਼ਿਵ ਕੁਮਾਰ, ਕਿਹਾ ਕਿ ਅੱਜ ਕੇਂਦਰ ਦੀ ਫਾਸ਼ੀਵਾਦੀ ਮੋਦੀ ਹਕੂਮਤ ਵੱਲੋੰ ਪਾਰਲੀਮੈਂਟ ਵਿੱਚ ਨਵੇਂ ਬਿਜਲੀ ਐਕਟ 2022 ਦੇ ਖਰੜੇ ਨੂੰ ਪੇਸ਼ ਕਰਕੇ ਨਿੱਜੀਕਰਨ ਦੇ ਹੱਲੇ ਨੂੰ ਅੱਗੇ ਵਧਾਉਣ ਨੂੰ ਅੱਗੇ ਵਧਾਉਣ ਜ਼ਾ ਰਹੀ ਹੈ ਅਤੇ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਕਦਮ ਚਿੰਨਾਂ ਤੇ ਚਲਦਿਆਂ ਹੋਇਆ ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਨਜ਼ਰਅੰਦਾਜ਼ ਕਰਕੇ 1690 ਸਹਾਇਕ ਲਾਇਨਮੈਨਾਂ ਦੀ ਨਵੀਂ ਸਿੱਧੀ ਕਰਨ ਜਾ ਰਹੀ ਹੈ,ਜਿੱਥੇ ਨਵੇਂ ਬਿਜਲੀ ਐਕਟ 2022 ਦੇ ਲਾਗੂ ਹੋਣ ਨਾਲ਼ ਸਮੁੱਚੇ ਦੇਸ ਦੇ ਬਿਜਲੀ ਢਾਂਚਾ ਨਿੱਜੀਕਰਨ ਹੋ ਜਾਵੇਗਾ ਅਤੇ ਦੇਸ ਦੇ ਲੋਕ ਮਹਿੰਗੀ ਬਿਜਲੀ ਖਰੀਦਣ ਲਈ ਮਜ਼ਬੂਰ ਹੋਣਗੇ। ਉੱਥੇ ਰੁਜ਼ਗਾਰ ਦਾ ਵੀ ਵੱਡੇ ਪੱਧਰ ਤੇ ਉਜਾੜਾ ਹੋਵੇਗਾ,ਦੂਜੇ ਪਾਸੇ ਪੰਜਾਬ ਸਰਕਾਰ ਪਾਵਰਕਾਮ ਵਿੱਚ 1690 ਸਹਾਇਕ ਲਾਈਨਮੈਨਾਂ ਦੀ ਬਾਹਰੋਂ ਸਿੱਧੀ ਭਰਤੀ ਕਰਨ ਦੇ ਬੇ-ਤੁਕਾ ਫ਼ੈਸਲਾ ਲੈ ਰਹੀ ਹੈ ਜਦੋਂ ਕਿ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਬਿਜਲੀ ਦਫਤਰਾਂ ਸਮੇਤ ਸਮੁੱਚੇ ਪਾਵਰਕਾਮ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਬਤੌਰ ਅਨ-ਸਕਿਲਡ,ਸਕਿਲਡ,ਜੇ.ਪੀ.ਏ.ਐੱਸ.ਐੱਸ.ਏ.,ਸਹਾਇਕ ਲਾਇਨਮੈਨ,ਲਾਇਨਮੈਨ ਆਦਿ ਦੇ ਅਹੁਦਿਆਂ ਤੇ ਸੇਵਾਵਾਂ ਦੇ ਰਹੇ ਹਨ,ਇਹਨਾਂ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰ ਕਾਰਪੋਰੇਸ਼ਨ ਦੀ ਮੰਗ ਤੇ ਵੱਖ-ਵੱਖ ਠੇਕੇਦਾਰਾਂ,ਕੰਪਨੀਆਂ ਅਤੇ ਪੈਸਕੋ ਕੰਪਨੀ ਦੁਬਾਰਾ ਬਕਾਇਦਾ ਖਾਲੀ ਅਸਾਮੀਆਂ ਵਿਰੁੱਧ ਕੀਤੀ ਹੋਈ ਹੈ।

Advertisements

ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਪਾਵਰਕਾਮ ਵਿੱਚ ਸਾਲਾਂ-ਬੱਧੀ ਕੰਮ ਦਾ ਤਜ਼ਰਬਾ ਵੀ ਹੈ। ਇਸ ਸਭ ਦੇ ਬਾਵਜੂਦ ਪਾਵਰਕਾਮ ਵਿੱਚ ਬਾਹਰੋਂ ਸਿੱਧੀ ਭਰਤੀ ਕਰਨਾ ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ ਸਰਾਸ਼ਰ ਨੰਗਾ-ਚਿੱਟਾ ਧੋਖਾ ਹੈ,ਇਸ ਸਮੇਂ ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਪਾਵਰਕਾਮ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨਾਲ ਹੋ ਰਹੀ ਇਸ ਬੇਇਨਸਾਫੀ ਵੱਲ ਧਿਆਨ ਦੇਕੇ ਪਾਵਰਕਾਮ ਵਿੱਚ ਬਾਹਰੋਂ ਸਿੱਧੀ ਭਰਤੀ ਤੋਂ ਪਹਿਲਾਂ ਸਮੁੱਚੇ ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪਾਵਰਕਾਮ ਵਿੱਚ ਰੈਗੂਲਰ ਕੀਤਾ ਜਾਵੇ,ਜੇਕਰ ਪੰਜਾਬ ਸਰਕਾਰ ਨੇ ਆਊਟਸੋਰਸ਼ਡ ਠੇਕਾ ਮੁਲਾਜਮਾਂ ਨੂੰ ਰੈਗੂਲਰ ਨਾ ਕੀਤਾ ਤਾਂ ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਸੰਘਰਸ਼ ਨੂੰ ਹੋਰ ਤਿੱਖਾ ਅਤੇ ਤੇਜ਼ ਕਰਨਗੇ ਅਤੇ 15 ਅਗਸਤ ਨੂੰ ਆਜ਼ਾਦੀ ਦਿਵਸ਼ ਮੌਕੇ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)” ਦੇ ਬੈਨਰ ਹੇਠ ਜ਼ਿਲਾ ਹੈੱਡ ਕੁਆਟਰਾਂ ਤੇ ਵਿਸ਼ਾਲ ਇਕੱਠ ਕਰਕੇ ਆਜ਼ਾਦੀ ਦਿਵਸ਼ ਨੂੰ ਵਿਰੋਧ ਦਿਵਸ਼ ਵਜੋਂ ਮਨਾਉਣਗੇ ਤੇ 20 ਅਗੱਸਤ ਨੂੰ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਸ਼ਹਿਰ ਜੰਡਿਆਲਾ ਗੁਰੂ ਵਿਖੇ ਝੰਡਾ ਮਾਰਚ ਕੀਤਾ ਜਾਵੇਗਾ ਤੇ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ।

LEAVE A REPLY

Please enter your comment!
Please enter your name here