13 ਤੋਂ 15 ਅਗਸਤ ਤੱਕ ਚਲਾਈ ਜਾਵੇਗੀ ‘ਹਰ ਘਰ ਤਿਰੰਗਾ’ ਮੁਹਿੰਮ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼): ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਤਹਿਤ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਣੀ ਹੈ, ਜਿਸ ਅਧੀਨ ਇਸ ਮੂਹਿੰਮ ਦੀ ਸੁਰੂਆਤ ਅੱਜ ਡਿਪਟੀ ਕਮਿਸਨਰ ਦਫਤਰ ਪਠਾਨਕੋਟ ਤੋਂ ਸੁਰੂਆਤ ਕੀਤੀ ਗਈ ਹੈ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਐਸ.ਐਸ.ਪੀ. ਪਠਾਨਕੋਟ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਰਜਿੰਦਰ ਮਨਹਾਸ ਡੀ.ਐਸ.ਪੀ. ਧਾਰਕਲ੍ਹਾਂ, ਸੁਮੀਰ ਸਿੰਘ ਡੀ.ਐਸ.ਪੀ.(ਆਰ), ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਹਾਜਰ ਸਨ।

Advertisements


ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ 75ਵੇਂ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਦੇ ਮੱਦੇਨਜ਼ਰ 13 ਅਗਸਤ ਤੋਂ 15 ਅਗਸਤ ਤੱਕ ਮਨਾਏ ਜਾ ਰਹੇ ਹਰ ਘਰ ਤਿਰੰਗਾ ਪ੍ਰੋਗਰਾਮ ਤਹਿਤ ਆਪਣੇ ਘਰਾਂ ’ਤੇ ਤਿਰੰਗਾ ਝੰਡਾ ਲਹਿਰਾਉਣ ਜਿਲ੍ਹਾ ਪਠਾਨਕੋਟ ਅੰਦਰ ਕਰੀਬ 86 ਹਜਾਰ ਤਿਰੰਗੇ ਝੰਡੇ ਲਹਿਰਾਏ ਜਾਣਗੇ । ਉਨ੍ਹਾਂ ਕਿਹਾ ਕਿ ਹਰ ਘਰ ਤਿਰੰਗਾ ਪ੍ਰੋਗਰਾਮ ਅਧੀਨ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਸਹਿਰ ਪੱਧਰ ਅਤੇ ਪਿੰਡ ਪੱਧਰ ਤੇ ਤਿਰੰਗਾ ਝੰਡਾ ਖਰੀਦ ਕਰਨ ਲਈ ਸੈਂਟਰ ਖੋਲੇ ਗਏ ਹਨ।


ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਸਹਿਰ ਅਤੇ ਪਿੰਡਾਂ ਅੰਦਰ ਖੋਲੇ ਤਿਰੰਗਾ ਝੰਡਾ ਖਰੀਦ ਸੈਂਟਰਾਂ ਤੋਂ ਕੋਈ ਵੀ ਵਿਅਕਤੀ ਰਾਸ਼ਟਰੀ ਝੰਡਾ ਖਰੀਦ ਸਕਦਾ ਹੈ। ਉਨਾਂ ਦੱਸਿਆ ਕਿ ਰਾਸ਼ਟਰੀ ਝੰਡੇ ਦਾ ਸਾਈਜ 20 ਬਾਈ 30 ਹੈ ਅਤੇ ਇਸਦੀ ਕੀਮਤ 25 ਰੁਪਏ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਜਿਲ੍ਹਾ ਪਠਾਨਕੋਟ ਦੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਸਾਰੇ ਰਲ ਮਿਲ ਕੇ ਇਸ ਰਾਸਟਰੀ ਤਿਉਹਾਰ ਨੂੰ ਹੋਰ ਵੀ ਖੁਸੀਆਂ ਭਰਿਆ ਬਣਾਈਏ ਅਤੇ 13 ਅਗਸਤ ਤੋਂ 15 ਅਗਸਤ ਤੱਕ ਅਪਣੇ ਘਰ੍ਹਾਂ ਅੰਦਰ ਰਾਸਟਰੀ ਤਿਰੰਗਾ ਫਹਿਰਾ ਕੇ ਅਜਾਦੀ ਦਿਹਾੜੇ ਦੀ 75ਵੀਂ ਵਰੇਗੰਢ ਮਨਾਈਏ।

LEAVE A REPLY

Please enter your comment!
Please enter your name here