ਜਗਦੀਪ ਧਨਖੜ ਵਿਸ਼ਾਲ ਦੇਸ਼ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਦਾ ਵਧਾਉਣਗੇ ਮਾਨ: ਹਰੀਸ਼ ਸ਼ਰਮਾ/ਰਾਜੇਸ਼ ਮੰਨਣ 

Dav

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਜਗਦੀਪ ਧਨਖੜ ਦੇ ਉਪ ਰਾਸ਼ਟਰਪਤੀ ਦੀ ਚੋਣ ਜਿੱਤਣ ਤੇ ਭਾਜਪਾ ਐਨ.ਜੀ.ਓ ਸੈੱਲ ਦੇ ਸੂਬਾ ਜਨਰਲ ਸਕੱਤਰ ਹਰੀਸ਼ ਸ਼ਰਮਾ ਅਤੇ ਸੂਬਾ ਜੁਆਇੰਟ ਸਕੱਤਰ ਰਾਜੇਸ਼ ਮੰਨਣ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਇਤਿਹਾਸਕ ਜਿੱਤ ਹੈ।ਇਸਦੇ ਲਈ ਉਨ੍ਹਾਂ ਨੂੰ ਬਹੁਤ-ਬਹੁਤ ਵਧਾਈ ਹੈ।ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਦੀ ਜਿੱਤ ਹੈ।ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਉਪ ਰਾਸ਼ਟਰਪਤੀ ਦੇ ਤਜ਼ਰਬੇ ਅਤੇ ਦੇਸ਼ ਦੀ ਸੇਵਾ ਪ੍ਰਤੀ ਵਚਨਬੱਧਤਾ ਨਾਲ ਦੇਸ਼ ਹਮੇਸ਼ਾ ਨਵੇਂ ਪੈਮਾਨੇ ਤੈਅ ਕਰੇਗਾ।ਮੰਨਣ ਨੇ ਕਿਹਾ ਕਿ ਸਹੀ ਅਰਥਾਂ ਵਿਚ ਲੋਕਤੰਤਰ ਦੀ ਜਿੱਤ ਹੋਈ ਹੈ।ਉਹ ਭਾਰਤ ਦੇ ਪਹਿਲੇ ਅਜਿਹੇ ਉਪ ਰਾਸ਼ਟਰਪਤੀ ਹਨ ਜੋ ਪੱਛੜੀਆਂ ਜਾਤੀਆਂ ਅਤੇ ਕਿਸਾਨਾਂ ਦੀ ਨੁਮਾਇੰਦਗੀ ਕਰਦੇ ਹਨ।ਉਨ੍ਹਾਂ ਦੀ ਵਿਦਵਤਾ ਨੇ ਸਭ ਨੂੰ ਪ੍ਰਭਾਵਿਤ ਕੀਤਾ ਹੈ।

Advertisements

ਮੰਨਣ ਨੇ ਕਿਹਾ ਕਿ ਜਗਦੀਪ ਧਨਖੜ ਇੱਕ ਹੁਨਰਮੰਦ ਵਕੀਲ ਅਤੇ ਕੇਂਦਰ ਸਰਕਾਰ ਵਿੱਚ ਮੰਤਰੀ ਦੀ ਸਫਲ ਭੂਮਿਕਾ ਨਿਭਾਉਂਦੇ ਹੋਏ ਉਨ੍ਹਾਂਨੇ ਰਾਜਪਾਲ ਦੇ ਅਹੁਦੇ ਨੂੰ ਗ੍ਰਿਹਣ ਕੀਤਾ।ਉਨ੍ਹਾਂ ਨੇ ਕਦੇ ਵੀ ਜਨਤਕ ਸਰੋਕਾਰਾਂ ਤੋਂ ਮੂੰਹ ਨਹੀਂ ਮੋੜਿਆ। ਉਹ ਵਾਸਤਵ ਵਿੱਚ ਸਾਡੇ ਵਿਸ਼ਾਲ ਦੇਸ਼ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਦੀ ਸ਼ਾਨ ਨੂੰ ਸੱਚਮੁੱਚ ਵਧਾਉਣਗੇ।ਉਨ੍ਹਾਂ ਕਿਹਾ ਕਿ ਨਵੇਂ ਚੁਣੇ ਗਏ ਉਪ-ਰਾਸ਼ਟਰਪਤੀ ਕੋਲ ਲੰਮਾ ਸਿਆਸੀ ਤਜਰਬਾ ਹੈ। ਉਨ੍ਹਾਂ ਦੀ ਕਾਰਜਕੁਸ਼ਲਤਾ ਦਾ ਪੂਰਾ ਦੇਸ਼ ਲਾਭ ਉਠਾਏਗਾ।ਹਰੀਸ਼ ਸ਼ਰਮਾ ਨੇ ਕਿਹਾ ਕਿ ਕਿਸਾਨ ਪੁੱਤਰ ਜਗਦੀਪ ਧਨਖੜ ਜੀ ਦਾ ਭਾਰਤ ਦੇ ਉਪ ਰਾਸ਼ਟਰਪਤੀ ਵਜੋਂ ਚੋਣ ਹੋਣਾ ਪੂਰੇ ਦੇਸ਼ ਲਈ ਖੁਸ਼ੀ ਦੀ ਗੱਲ ਹੈ।ਧਨਖੜ ਜੀ ਆਪਣੇ ਲੰਬੇ ਜਨਤਕ ਜੀਵਨ ਵਿੱਚ ਲਗਾਤਾਰ ਜਨਤਾ ਨਾਲ ਜੁੜੇ ਰਹੇ ਹਨ।ਜ਼ਮੀਨੀ ਮੁੱਦਿਆਂ ਦੀ ਨੇੜਿਓਂ ਸਮਝ ਅਤੇ ਉਨ੍ਹਾਂ ਦੇ ਤਜ਼ਰਬੇ ਦਾ ਉੱਚ ਸਦਨ ਨੂੰ ਨਿਸ਼ਚਿਤ ਤੌਰ ਤੇ ਤੋਂ ਲਾਭ ਹੋਵੇਗਾ।

LEAVE A REPLY

Please enter your comment!
Please enter your name here