ਤਿਰੰਗੇ ਦਾ ਅਪਮਾਨ ਕਰਨ ਵਾਲੇ ਸਿਮਰਨਜੀਤ ਮਾਨ ਨੂੰ ਹਿੰਦੁਸਤਾਨ ਵਿੱਚ ਰਹਿਣ ਦਾ ਕੋਈ ਹੱਕ ਨਹੀਂ: ਸਰਬਜੀਤ ਮੱਕੜ

Dav
GNA University

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਤਿਰੰਗਾ ਭਾਰਤ ਦੇਸ਼ ਦੇ ਗੌਰਵ ਅਤੇ ਸ਼ਾਨ ਦਾ ਪ੍ਰਤੀਕ ਹੈ ਅਤੇ ਹਰ ਭਾਰਤੀ ਦਾ ਮਾਣ ਹੈ।ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਮਨਾਏ ਜਾਣ ਵਾਲੇ ਹਰ ਘਰ ਤਿਰੰਗਾ ਮੁਹਿੰਮ ਅਜਿਹੇ ਸਮੇਂ ਵਿਚ ਚਲਾਈ ਜਾ ਰਹੀ ਹੈ,ਜਦੋਂ ਪੂਰਾ ਦੇਸ਼ 75ਵਾਂ ਆਜ਼ਾਦੀ ਦਿਹਾੜੇ ਦੀ ਵਰ੍ਹੇਗੰਢ ਮਨਾ ਰਿਹਾ ਹੈ।ਇਹ ਦੇਸ਼ ਦੇ ਹਰ ਨਾਗਰਿਕ ਲਈ ਖੁਸ਼ਕਿਸਮਤੀ ਦੀ ਗੱਲ ਹੈ ਕਿ ਉਹ ਹਰ ਘਰ ਵਿਖੇ ਤਿਰੰਗਾ ਮੁਹਿੰਮ ਦਾ ਹਿੱਸਾ ਬਣ ਰਹੇ ਹਨ।ਇਹ ਮੁਹਿੰਮ ਦੇਸ਼ ਦੀ ਏਕਤਾ ਦੇ ਧਾਗੇ ਵਿਚ ਬਣਨ ਦਾ ਕੰਮ ਕਰੇਗੀ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ​​ਕਰੇਗੀ।ਇਹ ਗੱਲ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਮੱਕੜ ਨੇ ਕਹਿ।ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਆਜ਼ਾਦੀ ਸੰਗਰਾਮ ਅਤੇ ਦੇਸ਼ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਹਰ ਘਰ ਤਿਰੰਗਾ ਅਭਿਆਨ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਰਾਸ਼ਟਰੀ ਝੰਡਾ ਤਿਰੰਗਾ ਹਰ ਦੇਸ਼ ਵਾਸੀ ਦੀ ਆਨ ਬਾਨ ਤੇ ਸ਼ਾਨ ਹੈ।ਇਸ ਤਿਰੰਗੇ ਦੀ ਰਾਖੀ ਕਰਦਿਆਂ ਅਣਗਿਣਤ ਬਹਾਦਰ ਵੀਰ ਸਪੂਤਾਂ ਨੇ ਸ਼ਹੀਦੀ ਪ੍ਰਾਪਤ ਕੀਤੀ ਹੈ।ਸਰਕਾਰ ਵੱਲੋਂ ਹਰ ਭਾਰਤੀ ਨੂੰ ਇਹ ਸਨਮਾਨ ਪ੍ਰਦਾਨ ਕੀਤਾ ਗਿਆ ਹੈ ਕਿ ਉਹ 13 ਤੋਂ 15 ਅਗਸਤ ਤੱਕ ਆਪਣੇ ਘਰਾਂ ਤੇ ਤਿਰੰਗਾ ਲਹਿਰ ਸਕਣ।

Advertisements

ਮੱਕੜ ਨੇ ਕਿਹਾ ਕਿ ਦੇਸ਼ ਦੇ ਹਰ ਘਰ ਵਿੱਚ ਇਕ ਸਾਥ ਨਾਜਰ ਆਉਣ ਵਾਲੇ ਤਿਰੰਗਾ ਨਾਲ ਰਾਸ਼ਟਰੀ ਏਕਤਾ ਦੇ ਨਾਲ-ਨਾਲ ਸਮਾਜਿਕ ਸਦਭਾਵਨਾ ਦੀ ਭਾਵਨਾ ਵੀ ਮਜ਼ਬੂਤ ​​ਹੋਵੇਗੀ।ਮੱਕੜ ਨੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਤਿਰੰਗੇ ਦਾ ਵਿਰੋਧ ਕਰਨ ਦੀ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਤਿਰੰਗਾ ਸਾਡਾ ਰਾਸ਼ਟਰੀ ਝੰਡਾ ਹੈ,ਜੋ ਕਿ ਸਾਡੇ ਦੇਸ਼ ਦੀ ਆਨ ਬਾਨ ਤੇ ਸ਼ਾਨ ਹੈ,ਜਿਨੂੰ ਲਹਿਰਾਉਣ ਦਾ ਹੱਕ ਸਾਨੂੰ ਲੱਖਾਂ ਲੋਕਾ ਦਾ ਬਲੀਦਾਨ ਦੇਕੇ ਮਿਲਿਆ ਹੈ,ਪਰ ਦੇਸ਼ ਦੇ ਸੰਸਦ ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਾਰਟੀ ਇਸ ਤਿਰੰਗੇ ਦਾ ਵਿਰੋਧ ਕਰਦੇ ਹਨ ਤਾਂ ਉਨ੍ਹਾਂ ਨੂੰ ਭਾਰਤ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ।ਭਾਰਤ ਸਰਕਾਰ ਭਾਰਤ ਸਰਕਾਰ ਨੂੰ ਚਾਹੀਦਾ ਹੈ ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕਰੇ।ਭਾਜਪਾ ਆਗੂ ਨੇ ਕਿਹਾ ਕਿ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਕੇਂਦਰ ਸਰਕਾਰ ਦੀ ਤਿਰੰਗੇ ਦੀ ਮੁਹਿੰਮ ਰਾਸ ਨਹੀਂ ਆ ਰਹੀ ਹੈ,ਅਤੇ ਸੰਵਿਧਾਨ ਦੀ ਸਹੁੰ ਖਾਣ ਵਾਲਿਆਂ ਨੂੰ ਤਿਰੰਗੇ ਤੋਂ ਸਮੱਸਿਆ ਸਮਝ ਤੋਂ ਬਾਹਰ ਹੈ।ਇਸ ਤੋਂ ਪਹਿਲਾਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਬਲੀਦਾਨੀ ਭਗਤ ਸਿੰਘ ਦਾ ਵਿਰੋਧ ਕਰ ਚੁੱਕੇ ਹਨ।ਭਾਰਤ ਵਿੱਚ ਜਨਤਾ ਦੀਆ ਵੋਟਾਂ ਨਾਲ ਜਿੱਤਣ ਵਾਲੇ ਇੱਕ ਸੰਸਦ ਮੈਂਬਰ ਦਾ ਅਜਿਹਾ ਬਿਆਨ ਦੇਣਾ ਲੋਕਤੰਤਰ ਦਾ ਕਤਲ ਕਰਨ ਦੇ ਬਰਾਬਰ ਹੈ।ਭਾਜਪਾ ਇਸ ਦਾ ਵਿਰੋਧ ਕਰਦੀ ਹੈ।ਮੱਕੜ ਨੇ ਕਿਹਾ ਕਿ ਭਾਜਪਾ ਦੇਸ਼ ਭਗਤਾਂ ਦੀ ਪਾਰਟੀ ਹੈ ਅਤੇ ਦੇਸ਼ ਦੇ ਤਿਰੰਗੇ ਦਾ ਅਪਮਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

LEAVE A REPLY

Please enter your comment!
Please enter your name here