ਹੈਰੋਇੰਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਔਰਤ ਅਤੇ ਇੱਕ ਵਿਅਕਤੀ ਕਾਬੂ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਨਵਨੀਤ ਸਿੰਘ ਬੈਂਸ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਹਰਵਿੰਦਰ ਸਿੰਘ ਪੀਪੀਐਸ, ਪੁਲਿਸ ਕਪਤਾਨ, ਤਫਤੀਸ ਕਪੂਰਥਲਾ ਦੀ ਅਗਵਾਈ ਹੇਠ ਅਤੇ ਡਾ: ਮਨਪ੍ਰੀਤ ਸੀਹਮਾਰ ਉਪ ਪੁਲਿਸ ਕਪਤਾਨ ਸਬ ਡਵੀਜਨ ਸੁਲਤਾਨਪੁਰ ਲੋਧੀ ਦੀ ਨਿਗਰਾਨੀ ਹੇਠ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ, ਜਦ ਏ.ਐੱਸ.ਆਈ. ਬਲਵੀਰ ਸਿੰਘ ਚੌਂਕੀ ਇੰਚਾਰਜ ਮੋਠਾਂਵਾਲਾ  ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੇ ਸਨ ਕਿ ਪਿੰਡ ਲਾਟੀਆਂਵਾਲ ਦੀ ਤਰਫੋਂ ਇਕ ਮੋਟਰਸਾਇਕਲ ਨੰਬਰੀ PB09 AG-9724  ਆਉਂਦਾ ਦਿਖਾਈ ਦਿੱਤਾ,

Advertisements

ਜਿਸਨੇ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਬੈਠੀ ਔਰਤ ਨੇ ਆਪਣੇ ਖੱਬੇ ਹੱਥ ਵਿੱਚ ਫੜਿਆ ਹੋਇਆ ਇਕ ਲਿਫਾਫਾ ਸੜਕ ਦੇ ਕਿਨਾਰੇ ਵਿੱਚ ਸੁੱਟ ਕੇ ਮੋਟਰਸਾਇਕਲ ਚਾਲਕ ਨੇ ਪਿੱਛੇ ਨੂੰ ਮੋਟਰਸਾਇਕਲ ਮੋੜ ਲਿਆ ਜਿਹਨਾਂ ਨੂੰ ਸ਼ੱਕ ਦੀ ਬਿਨਾਅ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਅਮਰਪ੍ਰੀਤ ਸਿੰਘ ਉਰਫ ਸੋਨੂੰ ਪੁੱਤਰ ਲਖਵੀਰ ਸਿੰਘ ਵਾਸੀ ਡੇਰੇ ਲਾਟੀਆਂਵਾਲ ਥਾਣਾ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ, ਰਮਨਦੀਪ ਕੌਰ ਉਰਫ ਬਿੱਲ ਪਤਨੀ ਅਮਰਪ੍ਰੀਤ ਸਿੰਘ ਉਰਫ ਸੋਨੂੰ ਵਾਸੀ ਪਿੰਡ ਡੇਰੇ ਲਾਟੀਆਂਵਾਲ ਥਾਣਾ ਸੁਲਤਾਨਪੁਰ ਲੋਧੀ ਜ਼ਿਲਾ ਕਪੂਰਥਲਾ ਦੱਸਿਆ ਜਿਸ ਵੱਲੋਂ ਸੁੱਟੇ ਵਿਖਾਵੇ ਨੂੰ ਚੈੱਕ ਕਰਨ ਤੇ ਉਸ ਵਿੱਚ 5 ਗ੍ਰਾਮ ਹੈਰੋਇਨ ਅਤੇ 31 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ। ਜਿਸਤੇ ਮੁਕਦਮਾ ਦਰਜ ਰਜਿਸਟਰ ਕੀਤਾ ਗਿਆ ।

LEAVE A REPLY

Please enter your comment!
Please enter your name here