ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਗਸਤ  ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਫਿਰੋਜ਼ਪੁਰ (ਦ ਸਟੈਲਰ ਨਿਊਜ਼): 15 ਅਗਸਤ ਨੂੰ ਆਯੋਜਿਤ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਨੂੰ ਮਨਾਉਣ ਦੇ ਉਦੇਸ਼ ਨੂੰ ਲੈ ਕੇ ਵਧੀਕ  ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਇਸ ਵਾਰ 15 ਅਗਸਤ ਦਾ ਜ਼ਿਲ੍ਹਾ ਪੱਧਰੀ ਸਮਾਗਮ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਫ਼ਰੀਦਕੋਟ ਰੋਡ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਮਾਲ ਅਫਸਰ ਅਰਵਿੰਦ ਪ੍ਰਕਾਸ਼ ਵਰਮਾ ਅਤੇ ਐਸਡੀਐਮ ਰਣਜੀਤ ਸਿੰਘ ਭੁੱਲਰ ਅਤੇ ਐੱਸਪੀ ਗੁਰਮੀਤ ਸਿੰਘ ਚੀਮਾ ਵੀ ਹਾਜ਼ਰ ਸਨ।

Advertisements

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ  ਸਮਾਗਮ ਨੂੰ ਵਧੀਆ ਤਰੀਕੇ ਨਾਲ ਕਰਨ ਦੇ ਲਈ ਸਮੂਹ ਵਿਭਾਗਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚੋਂ ਨਗਰ ਕੌਂਸਲ,ਸਿੱਖਿਆ ਵਿਭਾਗ,ਸਿਹਤ ਵਿਭਾਗ,ਪੀ.ਡਬਲਯੂ.ਡੀ. ਵਿਭਾਗ,ਪੁਲਿਸ ਵਿਭਾਗ,ਜੰਗਲਾਤ ਵਿਭਾਗ,ਬਾਗ਼ਬਾਨੀ ਵਿਭਾਗ,ਡੇਅਰੀ ਵਿਭਾਗ, ਖੇਡ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਡੀਡੀਪੀਓ,ਯੁਵਕ ਸੇਵਾਵਾਂ ਵਿਭਾਗ ਅਤੇ ਖ਼ੁਰਾਕ ਸਪਲਾਈ ਵਿਭਾਗ ਆਦਿ ਸ਼ਾਮਲ ਹਨ, ਦੇ ਪ੍ਰਮੁੱਖ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਬਿਨਾਂ ਕਿਸੇ ਦੇਰੀ ਦੇ ਕਰਨ ਲਈ ਕਿਹਾ।

ਉਨ੍ਹਾਂ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਵੀ.ਆਈ.ਪੀ. ਸਟੇਜ਼ ਅਤੇ ਗਰਾਊਂਡ ਦੀ ਸਫਾਈ, ਵਾਹਨਾਂ ਦੀ ਪਾਰਕਿੰਗ, ਸਲਾਮੀ ਵਾਲੀ ਥਾਂ ਤੇ ਸਲੂਟਿੰਗ ਬੇਸ ਤਿਆਰ ਕਰਨ ਅਤੇ ਕੌਮੀ ਝੰਡੇ ਦਾ ਪ੍ਰਬੰਧ ਕਰਨ, ਸ਼ਹੀਦਾਂ ਦੀ ਸਮਾਧ ਨੂੰ ਸੁੰਦਰ ਬਣਾਉਣ, ਸੜਕਾਂ ਦੇ ਦੋਵੇਂ ਪਾਸੇ ਝੰਡੇ ਲਗਾਉਣ, ਚੌਂਕਾਂ ਦੀ ਸਜਾਵਟ ਕਰਨ, ਟਰਾਂਸਪੋਰਟ, ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ, ਡਾਕਟਰੀ ਸਹਾਇਤਾ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡਾਂ ਆਦਿ ਦੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਇਸ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਨੂੰ ਵਧੀਆ ਤਰੀਕੇ ਨਾਲ ਆਯੋਜਿਤ ਕਰਨ ਦੇ ਲਈ ਕੰਮ ਸੌਂਪਿਆ ਗਿਆ ਹੈ ਅਤੇ ਇਸ ਕੰਮ ਵਿੱਚ ਕੋਈ ਵੀ ਲਾਪ੍ਰਵਾਹੀ ਨਾ ਕੀਤੀ ਜਾਵੇ।ਇਸ ਮੌਕੇ  ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here