ਹਰ ਘਰ ਤਿਰੰਗਾ ਪ੍ਰੋਗਰਾਮ ਤਹਿਤ ਫਲੈਗ ਕੋਡ ’ਚ ਦਿੱਤੀ ਗਈ ਹੈ ਢਿੱਲ

ਪਠਾਨਕੋਟ (ਦ ਸਟੈਲਰ ਨਿਊਜ਼): 75ਵੇਂ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਤਹਿਤ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਣੀ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਫਲੈਗ ਕੋਡ ’ ਵਿੱਚ ਢਿੱਲ ਦਿੱਤੀ ਗਈ ਹੈ,  ਆਪਣੇ ਘਰਾਂ ’ਤੇ ਤਿਰੰਗਾ ਝੰਡਾ ਲਹਿਰਾਉਣ ਲਈ ਜਿਲ੍ਹਾ ਪਠਾਨਕੋਟ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ. ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ) ਨੇ ਕੀਤਾ।

Advertisements


ਸ. ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ) ਨੇ ਫਲੈਗ ਕੋਡ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਯੋਗ ਹੈ। ਉਨਾਂ ਦੱਸਿਆ ਕਿ ਝੰਡਾ ਸੂਤ/ਪੋਲੀਸਟਰ/ਉੱਨ/ਸਿਲਕ, ਖਾਦੀ ਤੋਂ ਬਣਿਆ ਹੋ ਸਕਦਾ ਹੈ। ਆਮ ਲੋਕ ਵੀ ਆਪਣੇ ਘਰਾਂ ’ਤੇ ਝੰਡਾ ਲਹਿਰਾ ਸਕਦੇ ਹਨ ਅਤੇ ਤਿਰੰਗਾ ਦਿਨ-ਰਾਤ ਲਹਿਰਾਇਆ ਰਹਿ ਸਕਦਾ ਹੈ।


ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਵਿੱਚ ਕਰੀਬ 86 ਹਜਾਰ ਤਿਰੰਗੇ ਝੰਡੇ ਲਹਿਰਾਏ ਜਾਣੇ ਹਨ, ਰਾਸ਼ਟਰੀ ਝੰਡਿਆਂ ਨੂੰ ਜਿਥੇ ਆਮ ਆਦਮੀ ਖਰੀਦ ਕੇ ਆਪਣੇ ਘਰਾਂ ’ਤੇ ਲਹਿਰਾਉਣਗੇ ਓਥੇ ਸਮੂਹ ਸਰਕਾਰੀ/ਅਰਧ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਦੇ ਪ੍ਰਬੰਧਕ ਵੀ ਝੰਡੇ ਖਰੀਦ ਕੇ ਆਪੋ-ਆਪਣੀਆਂ ਇਮਾਰਤਾਂ ’ਤੇ ਲਹਿਰਾਉਣਗੇ। । ਉਨਾਂ ਦੱਸਿਆ ਕਿ ਕੌਮੀ ਝੰਡਾ ਆਇਤਾਕਾਰ ਹੋਵੇ ਅਤੇ ਇਸ ਦਾ ਆਕਾਰ ਕੋਈ ਵੀ ਹੋ ਸਕਦਾ ਹੈ, ਪਰ ਲੰਬਾਈ ਅਤੇ ਚੌੜਾਈ ਦਾ ਅਨੁਪਾਤ 3:2 ਹੋਵੇ। ਜਦੋਂ ਵੀ ਤੁਸੀਂ ਆਪਣੇ ਘਰ ਤਿਰੰਗਾ ਲਹਿਰਾਓ, ਇਹ ਸਾਫ ਸੁਥਰੀ ਅਤੇ ਸਤਿਕਾਰ ਵਾਲੀ ਥਾਂ ਹੋਵੇ। ਕੇਸਰੀ ਰੰਗ ਸਭ ਤੋਂ ਉਪਰ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਈ ਵੀ ਐਸੀ ਗਤੀਵਿਧੀ ਨਹੀਂ ਕੀਤੀ ਜਾਣੀ ਚਾਹੀਦੀ, ਜਿਸ ਨਾਲ ਤਿਰੰਗੇ ਦਾ ਅਪਮਾਨ ਹੁੰਦਾ ਹੋਵੇ।


ਉਨਾਂ ਕਿਹਾ ਕਿ ਰਾਸ਼ਟਰੀ ਝੰਡੇ ਦੀ ਮਾਣ ਮਰਿਆਦਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਸੂਰਤ ਵਿੱਚ ਰਾਸ਼ਟਰੀ ਝੰਡੇ ਦੀ ਬੇਅਦਬੀ ਨਹੀਂ ਹੋਣੀ ਚਾਹੀਦੀ। ਉਨਾਂ ਦੱਸਿਆ ਕਿ ਜ਼ਿਲਾ ਵਾਸੀ ਤਿਰੰਗੇ ਨਾਲ ਸੈਲਫੀ  ਲੈ ਕੇ ਪੋਰਟਲ https://harghartiranga.com/ ’ਤੇ ਵੀ ਅਪਲੋਡ ਕਰ ਸਕਦੇ ਹਨ।

LEAVE A REPLY

Please enter your comment!
Please enter your name here