ਪਸ਼ੂ ਪਾਲਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ

ਪਟਿਆਲਾ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੰਪੀ ਸਕਿਨ ਬਿਮਾਰੀ ਸਬੰਧੀ ਪਸ਼ੂ ਪਾਲਕਾਂ ਨਾਲ ਮਾਹਿਰਾਂ ਦਾ ਸਿੱਧਾ ਰਾਬਤਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ, ਜਿਸ ‘ਤੇ ਸੰਪਰਕ ਕਰਕੇ ਪਸ਼ੂ ਪਾਲਕ ਆਪਣੀ ਪਸ਼ੂਆਂ ਦੀ ਬਿਮਾਰੀ ਸਬੰਧੀ ਸਮੱਸਿਆ ਦੱਸ ਕੇ ਮਾਹਿਰਾਂ ਤੋਂ ਤੁਰੰਤ ਸੁਝਾਅ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਚਰਨ ਸਿੰਘ ਸੰਪਰਕ ਨੰਬਰ  9417384757, ਸੀਨੀਅਰ ਵੈਟਨਰੀ ਅਫ਼ਸਰ ਪਟਿਆਲਾ ਡਾ. ਸੁਨਿੰਦਰ ਕੌਰ ਸੰਪਰਕ ਨੰਬਰ 9779081684, ਸੀਨੀਅਰ ਵੈਟਨਰੀ ਅਫ਼ਸਰ ਸਮਾਣਾ ਡਾ. ਮੇਜਰ ਸਿੰਘ ਸੰਪਰਕ ਨੰਬਰ 8054962024, ਵੈਟਨਰੀ ਅਫ਼ਸਰ ਨਾਭਾ ਡਾ. ਰਮਨ ਕੁਮਾਰ ਸੰਪਰਕ ਨੰਬਰ 9417772833 ਤੇ ਵੈਟਨਰੀ ਅਫ਼ਸਰ ਰਾਜਪੁਰਾ ਡਾ. ਅਕਸ਼ਪ੍ਰੀਤ ਸਿੰਘ ਸੰਪਰਕ ਨੰਬਰ 9019000600 ‘ਤੇ ਰਾਬਤਾ ਕਰ ਸਕਦੇ ਹਨ।

Advertisements


ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੈਟਨਰੀ ਅਫ਼ਸਰਾਂ ਦੀ ਅਗਵਾਈ ਵਾਲੀਆਂ ਟੀਮਾਂ ਵੱਲੋਂ ਲਗਾਤਾਰ ਪਿੰਡਾਂ ਅਤੇ ਕਸਬਿਆਂ ਦਾ ਦੌਰਾ ਕਰਕੇ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ ਇਲਾਜ ਦੇ ਨਾਲ ਨਾਲ ਬਿਮਾਰੀ ਤੋਂ ਬਚਾਅ ਲਈ ਤੰਦਰੁਸਤ ਪਸ਼ੂਆਂ ਦਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਤਹਿਤ ਪਸ਼ੂਆਂ ਦਾ ਬਚਾਅ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੁਝ ਸਾਵਧਾਨੀਆਂ ਵਰਤਕੇ ਪਸ਼ੂ ਪਾਲਕ ਲੰਪੀ ਸਕਿਨ ਬਿਮਾਰੀ ਦੇ ਫੈਲਾਅ ਨੂੰ ਰੋਕ ਸਕਦੇ ਹਨ।

LEAVE A REPLY

Please enter your comment!
Please enter your name here