ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਨਾਇਆ ਗਿਆ Quit India Movement ਦਿਵਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੌਹਾਲੀ ਜੀਆਂ ਦੀ ਹੁਕਮਾ ਦੀ ਪਾਲਣਾ ਕਰਦੇ ਹੋਏ, ਮਾਨਯੋਗ ਸ਼੍ਰੀਮਤੀ ਅਮਰਜੋਤ ਭੱਟੀ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਦੀ ਅਗਵਾਈ ਹੇਠ ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਵਲੋਂ ਮਿਤੀ  08.08.2022 ਨੂੰ Quit India Movement ਦਿਵਸ ਦੇ ਮੌਕੇ ਤੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ (ਲੜਕੀਆਂ),ਰੇਲਵੇ ਮੰਡੀ, ਸਕੂਲ,ਹੁਸ਼ਿਆਰਪੁਰ ਅਤੇ ਸਰਕਾਰੀ ਸੀਨਿਅਰ ਸੈਕੰਡ਼ਰੀ ਸਕੂਲ, ਜਹਾਨਖੇਲਾ,ਹੁਸ਼ਿਆਰਪੁਰ ਵਿਖੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੀ ਅਗਵਾਈ ਹੇਠ ਪੈਨਲ ਐਡਵੋਕੇਟ ਸ਼੍ਰੀ ਹਰਿੰਦਰ ਸਿੰਘ ਫਲੋਰਾ ਅਤੇ ਸ਼੍ਰੀਮਤੀ ਅਨੀਤਾ ਕੁਮਾਰੀ ਵਲੋਂ ਇਸ ਪ੍ਰੋਗਰਾਮ ਨੂੰ ਸੁਚੇਰੇ ਢੰਗ ਨਾਲ ਨਪੇਰੇ ਚੜਾਇਆ ਗਿਆ । ਇਸ ਪ੍ਰੋਗਰਾਮ ਦੌਰਾਨ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਕੂਲ ਵਿੱਚ ਪੜ੍ਹ ਰਹੇ ਬੱਚਿਆ ਨੂੰ Quit India Movement ਦਿਵਸ ਮਹੱਤਵ ਸਮਝਾਉਦੇ ਹੋਏ ਕਿਹਾ ਗਿਆ ਕਿ ਦੇਸ ਦੀ  ਆਜ਼ਾਦੀ ਵਿੱਚ ਮਹਾਨ ਸ਼ਘਰਸ਼ੀ ਮਹਾਤਮਾ ਗਾਂਧੀ ਜੀ ਅਤੇ ਹੋਰ ਅਜ਼ਾਦੀ ਘੁਲਾਟੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਅੱਜ ਜੋ ਅਸੀ ਆਜਾਦੀ ਮਨਾ ਰਹੇ ਹਾਂ ਉਹ ਇਹਨਾਂ ਦੇਸ਼ ਭਗਤਾਂ ਦੀ ਦੇਣ ਹੈ। ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਵਿਦਿਆਰਥੀਆ ਨੂੰ ਮਹਾਤਮਾਂ ਗਾਧੀ ਜੀ ਵਲੋਂ ਬੰਬੇ ਵਿੱਚ 1942 ਦੌਰਾਨ ਦਿੱਤੇ ਗਏ ਭਾਸ਼ਣ ਬਾਰੇ ਵੀ ਵਿਸਥਾਰਪੁਰਵਕ ਦੱਸਿਆ ਗਿਆ। ਇਸ ਦੇ ਨਾਲ ਹੀ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਔਰਤਾਂ ਦੇ ਹੱਕਾਂ ਬਾਰੇ, ਲ਼ੜਕਾਂ ਅਤੇ ਲੜਕੀਆ ਵਿੱਚ ਭੇਦ ਭਾਵ ਨਾ ਕਰਨ, ਐਸਿਡ ਐਟਕ 326-ਏ ਅਤੇ 326-ਬੀ ਅਤੇ ਵਿਕਟਿਮ ਕੰਪਨਸ਼ੇਸਨ ਸਕੀਮ-2018 ਬਾਰੇ ਵਿਦਿਆਰਥੀਆ ਨੂੰ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਲਈ ਕਿਹਾ ਗਿਆ ਤਾਂ ਜੋ ਭਵਿੱਖ ਵਿੱਚ ਆਪਣੇ ਜੀਵਨ ਨੂੰ ਬਿਹਤਰ ਬਣਾ ਸਕਣ।

Advertisements

ਉਪਰੋਕਤ ਤੋਂ ਇਲਾਵਾ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਮਿਤੀ 13.08.2022 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਪ੍ਰੀ-ਲੀਟਿਗੇਟਿਵ ਅਤੇ ਕੋਰਟਾ  ਵਿੱਚ ਪੈਡਿੰਗ ਪਏ ਕੇਸਾ ਨੂੰ ਸੁਣਿਆ ਜਾਵੇਗਾ ਅਤੇ ਮੌਕੇ ਤੇ ਹੀ ਕੇਸਾ ਦਾ ਨਿਪਟਾਰਾ ਕੀਤਾ ਜਾਵੇਗਾ, ਨਾਲ ਹੀ ਬੱਚਿਆ ਨੂੰ ਮੇਡੀਏਸ਼ਨ ਅਤੇ ਕੰਨਸੇਲੀਏਸ਼ਨ ਸੈਂਟਰ ਅਤੇ ਪਰਮਾਨੈਟ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਬਾਰੇ ਵੀ ਦੱਸਿਆ ਗਿਆ ।

ਇਸ ਪ੍ਰੋਗਰਾਮ ਦੌਰਾਨ ਸ਼੍ਰੀਮਤੀ ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ,ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਜੀਆਂ ਤੋਂ ਇਲਾਵਾ ਸੂਕਲ ਦੇ ਪ੍ਰਿੰਸੀਪਲ ਸ਼੍ਰੀਮਤੀ ਲਲੀਤਾ ਅਰੌੜਾ, ਵਾਇਸ ਪ੍ਰਿੰਸੀਪਲ ਸ਼੍ਰੀਮਤੀ ਅਪਰਾਜਿਤਾ ਕਪੂਰ ਅਤੇ ਲੈਕਚਰਾਰ ਸ਼੍ਰੀ ਬੀਰਬਲ ਸਿੰਘ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਸ਼੍ਰੀ ਪਵਨ ਕੁਮਾਰ ਦੇ ਨਾਲ ਨਾਲ ਦੋਵਾਂ ਸਕੂਲਾਂ ਦੇ 300 ਦੇ ਕਰੀਬ ਵਿਦਿਆਰਥੀਆ ਦੇ ਇਸ ਪ੍ਰੋਗਰਾਮ ਵਿੱਚ ਭਾਗ ਲਿਆ। ਵੀ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਰਹੇ।

LEAVE A REPLY

Please enter your comment!
Please enter your name here