ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਨੇ ਕਰੋਨਾ ਦੇ ਵੱਧਦੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਕੀਤੇ ਦਿਸ਼ਾ ਨਿਰਦੇਸ਼ ਜਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਪਿਛਲੇ ਕੁੱਝ ਦਿਨਾਂ ਤੋਂ ਕੋਵਿਡ-19 ਦੇ ਦੁਬਾਰਾ ਵੱਧੇ ਕੇਸਾਂ ਨੂੰ ਲੈਕੇ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦੀ ਹੋਈ ਵਰਚੂਅਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਕੋਵਿਡ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ ਗਿਆ । ਡੀ.ਸੀ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ.ਅਮਰਜੀਤ ਸਿੰਘ ਵਲੋਂ ਆਮ ਜਨਤਾ ਲਈ ਕੋਵਿਡ ਸੰਬੰਧੀ ਦਿਸ਼ਾਂ ਨਿਰਦੇਸ਼ ਜਾਰੀ ਕੀਤੇ ਗਏ ਜਿਨ੍ਹਾਂ ‘ਚ ਪਹਿਲਾ ਦੀ ਤਰ੍ਹਾਂ ਹੀ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ, ਹੈਂਡ ਸੈਨੇਟਾਈਜ਼ ਕਰਨਾ, ਭੀੜ ਵਾਲੀਆਂ ਥਾਂਵਾਂ ਤੇ ਜਾਣ ਤੋਂ ਗੁਰਰੇਜ਼ ਕਰਨਾ, ਦੋ-ਗਜ਼ ਦੀ ਦੂਰੀ ਬਣਾ ਕੇ ਰੱਖਣਾ, ਕੋਵਿਡ ਦੇ ਲੱਛਣ ਜਿਵੇਂ ਬੁਖਾਰ, ਖਾਂਸੀ, ਸਾਹ ਲੈਣ’ਚ ਵਿੱਚ ਤਕਲੀਫ ਆਦਿ ਪਾਏ ਜਾਣ ਤੇ ਘਰ ਵਿੱਚ ਹੀ ਆਈਸੋਲੇਟ ਅਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਬਿਮਾਰੀ ਦਾ ਪਤਾ ਲੱਗਣ ਤੇ ਸਮੇਂ ਤੇ ਇਲਾਜ ਕੀਤਾ ਜਾ ਸਕੇ । 

Advertisements

ਪ੍ਰਸ਼ਾਸ਼ਨ ਵਲੋਂ ਜਾਰੀ ਹਦਾਇਤਾਂ ਤਹਿਤ ਸਕੂਲਾਂ’ਚ ਪੜ ਰਹੇ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਜੇਕਰ ਕਿਸੇ ਵੀ ਬੱਚੇ ਨੂੰ ਬੁਖਾਰ, ਗਲਾ ਖਰਾਬ, ਖਾਂਸੀ ਜਾਂ ਸਰੀਰਕ ਦਰਦਾਂ ਵਰਗੇ ਲਛੱਣ ਹੋਣ ਤਾਂ ਬੱਚੇ ਨੂੰ ਸਕੂਲ਼ ਨਾ ਭੇਜਿਆ ਜਾਵੇ।ਸਿਹਤ ਵਿਭਾਗ ਦੇ ਸਾਰੇ ਸਿਹਤ ਕੇਂਦਰਾਂ ਵਿਖੇ ਕੋਵਿਡ ਦੇ ਤਿੰਨੋ ਤਰ੍ਹਾਂ  ਦੇ ਟੀਕੇ ਅਤੇ ਤਿੰਨੇ ਡੋਜ਼ਾਂ ਉਪੱਲਭਧ ਹਨ। ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ 18 ਤੋਂ 59 ਸਾਲ ਤੱਕ ਦੀ  ਉਮਰ ਦੇ ਵਿਅਕਤੀਆਂ ਨੂੰ  30 ਸੰਤਬਰ 2022 ਤੱਕ ਇਹ ਡੋਜ਼ਾਂ ਮੁਫਤ ਲਗਾਈਆਂ ਜਾਣਗੀਆਂ ।

LEAVE A REPLY

Please enter your comment!
Please enter your name here