ਡੀ.ਸੀ ਦਫ਼ਤਰ ਦੀ ਕਲਾਸ ਫੋਰ ਯੂਨੀਅਨ ਦੀ ਸਰਬਸੰਮਤੀ ਨਾਲ ਹੋਈ ਚੋਣ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼): ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ, ਬਰਾਂਚ ਜ਼ਿਲ੍ਹਾ ਫ਼ਿਰੋਜ਼ਪੁਰ ਵੱਲ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜ਼ਿਲ੍ਹਾ ਜਨਰਲ ਸਕੱਤਰ ਪਰਵੀਨ ਕੁਮਾਰ ਦੀ ਅਗਵਾਈ ਅੱਜ ਡੀ.ਸੀ ਦਫ਼ਤਰ ਦੇ ਮੀਟਿੰਗ ਹਾਲ ਵਿਚ ਡੀ.ਸੀ ਦਫ਼ਤਰ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਹੋਈ। ਇਸ ਸਰਬਸੰਮਤੀ ਚੋਣ ਦੌਰਾਨ ਡੀ.ਸੀ ਦਫ਼ਤਰ ਦੇ ਵੱਖ-ਵੱਖ ਬਰਾਂਚ ਦੇ ਦਰਜਾ ਚਾਰ ਮੁਲਾਜ਼ਮਾਂ ਨੂੰ ਵੱਖ-ਵੱਖ ਅਹੁਦੇ ਦਿੱਤੇ ਗਏ। ਇਸ ਮੌਕੇ ਸੁਰਿੰਦਰ ਕੋਰ ਨੂੰ ਚੇਅਰਮੈਨ, ਬੂਟਾ ਸਿੰਘ ਨੂੰ ਪ੍ਰਧਾਨ, ਵਿਲਸਨ ਨੂੰ ਸੀਨੀਅਰ ਮੀਤ ਪ੍ਰਧਾਨ, ਕੇਵਲ ਕ੍ਰਿਸ਼ਨ ਨੂੰ ਜਨਰਲ ਸਕੱਤਰ, ਹਰਪ੍ਰੀਤ ਸਿੰਘ ਨੂੰ ਖਜ਼ਾਨਚੀ, ਜਸਵਿੰਦਰ ਸਿੰਘ ਨੂੰ ਅਡੀਟਰ, ਅੰਗਰੇਜ ਸਿੰਘ ਨੂੰ ਪ੍ਰੈਸ ਸਕੱਤਰ, ਬਲਵਿੰਦਰ ਕੌਰ ਨੂੰ ਮੁੱਖ ਸਲਾਹਕਾਰ, ਸੁਖਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਅਤੇ ਤਰਸੇਮ ਲਾਲ ਨੂੰ ਪ੍ਰੋਪੋ ਕੰਡਾ ਸੈਕਟਰੀ ਦੇ ਅਹੁਦੇ ਵੱਜੋ ਸਰਬਸੰਮਤੀ ਨਾਲ ਚੋਣ ਕੀਤੀ ਗਈ।  

Advertisements

ਇਸ ਮੌਕੇ ਮੌਕੇ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜ਼ਿਲ੍ਹਾ ਜਨਰਲ ਸਕੱਤਰ ਪਰਵੀਨ ਕੁਮਾਰ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵੇਂ ਚੁਣੇ ਗਏ ਅਹੁਦੇਦਾਰ ਆਪਣੇ ਅਹੁੱਦੇ ਦਾ ਸਹੀ ਇਸਤੇਮਾਲ ਕਰਨ ਤੇ ਜ਼ਿਲ੍ਹਾ ਪੱਧਰ ਤੇ ਲੱਗਣ ਵਾਲੇ ਰੋਸ ਪ੍ਰਦਰਸ਼ਨ ਵਿਚ ਵੱਧ ਚੜ ਕੇ ਸ਼ਾਮਲ ਹੋਣ ਅਤੇ ਜ਼ਿਲ੍ਹਾ ਪੱਧਰ ਦੀ ਯੂਨੀਅਨ ਦਾ ਵੱਧ ਤੋ ਵੱਧ ਸਾਥ ਦੇਣ ਤਾਂ ਜੋ ਸਰਕਾਰ ਦੀਆਂ ਮੁਲਾਜ਼ਮ ਪ੍ਰਤੀ ਮਾਰੂ ਨੀਤੀਆਂ ਖ਼ਿਲਾਫ਼ ਜੰਗ ਲੜੀ ਜਾ ਸਕੇ। ਉਨ੍ਹਾਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਨੇ ਵਿਕਾਸ ਦੇ ਨਾਮ ਤੇ ਮੁਲਾਜ਼ਮਾਂ ਕੋਲੋ 200 ਰੁਪਏ ਵਿਕਾਸ ਟੈਕਸ ਵਸੂਲਨਾਂ ਬੰਦ ਕਰੇ, ਡੀਏ ਦੀਆਂ ਕਿਸ਼ਤਾ ਰਲੀਜ ਕਰੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਹੈਲਥ ਵਿਭਾਗ ਦੇ ਦਰਜਾ ਚਾਰ ਕਰਮਚਾਰੀਆਂ ਨੂੰ ਬਿਨ੍ਹਾਂ ਕਿਸੇ ਸ਼ਰਤ ਤੇ ਪਰਮੋਸ਼ਨ ਦਿੱਤੀ ਜਾਵੇ, ਡੀਏ ਦੀਆਂ ਬਕਾਇਆ ਪੈਨਡਿੰਗ ਏਰੀਅਰ ਜਲਦੀ ਤੋਂ  ਜਲਦੀ ਰਲੀਜ ਕੀਤਾ ਜਾਵੇ ਨਹੀ ਤਾਂ ਪੰਜਾਬ ਸਰਕਾਰ ਨੂੰ ਨਤੀਜੇ ਭੁਗਤਨੇ ਪੈ ਸਕਦੇ ਹਨ। ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਬਲਵਿੰਦਰ ਸਿੰਘ, ਕੁਲਜੀਤ ਕੋਰ, ਜਸਵਿੰਦਰ ਕੋਰ, ਨਿੰਦਰ ਕੋਰ, ਸ਼ਮਾ ਰਾਣੀ, ਮੰਜੂ ਬਾਲਾ ਸਮੇਤ ਵੱਡੀ ਗਿਣਤੀ ਵਿਚ ਕਰਮਚਾਰੀਆਂ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ।

LEAVE A REPLY

Please enter your comment!
Please enter your name here