ਪਟਿਆਲਾ ਜ਼ਿਲ੍ਹੇ ਦੇ ਨਵ-ਨਿਯੁਕਤ ਅਧਿਆਪਕਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸ਼ੁਰੂ

ਪਟਿਆਲਾ (ਦ ਸਟੈਲਰ ਨਿਊਜ਼): ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਭਰਤੀ ਕੀਤੇ ਗਏ 6635 ਨਵ-ਨਿਯੁਕਤ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਪਲੇਠੀ ਤਿੰਨ ਰੋਜ਼ਾ ਟ੍ਰੇਨਿੰਗ-ਕਮ-ਇੰਡਕਸ਼ਨ ਕੋਰਸ ਸਥਾਨ ਬਲਾਕ ਰਾਜਪੁਰਾ, ਡਾਹਰੀਆਂ ਅਤੇ ਸਮਾਣਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਇੰਜ. ਅਮਰਜੀਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਾਜਵੰਤ ਸਿੰਘ ਨੇ ਸ਼ੁਰੂ ਕਰਵਾਈ।

Advertisements

ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਰਾਜਵੰਤ ਸਿੰਘ ਨੇ ਕਿਹਾ ਕਿ ਇਸ ਟ੍ਰੇਨਿੰਗ ਵਿਚ ਨਵ-ਨਿਯੁਕਤ ਅਧਿਆਪਕਾਂ ਨੂੰ ਸਿਲੇਬਸ ਵੰਡ ਦੇ ਨਾਲ ਨਾਲ ਨਵੀਂਆਂ ਤਕਨੀਕਾਂ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਲਈ ਟ੍ਰੇਨਿੰਗ ਦਿੱਤੀ ਜਾਵੇਗੀ, ਉਹਨਾਂ ਕਿਹਾ ਕਿ ਇਸ ਤਿੰਨ ਦਿਨਾਂ ਦੇ ਇੰਡਕਸ਼ਨ ਕੋਰਸ-ਕਮ-ਟ੍ਰੇਨਿੰਗ ਦੌਰਾਨ ਨਵ-ਨਿਯੁਕਤ ਅਧਿਆਪਕਾਂ ਨੂੰ ਟੀ.ਐਲ.ਐਮ ਬਣਾਉਣ ਦੀ ਸਿਖਲਾਈ ਦੇ ਨਾਲ-ਨਾਲ ਹਰੇਕ ਵਿਸ਼ੇ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਬਿਹਤਰੀਨ ਕਾਰਗੁਜ਼ਾਰੀ ਲਈ ਤਿਆਰ ਕੀਤਾ ਜਾਵੇਗਾ।

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਇੰਜ. ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਸਵੇਰੇ ਹੀ ਸਾਰੇ ਨਵ-ਨਿਯੁਕਤ ਅਧਿਆਪਕਾਂ ਦੀ ਜ਼ੂਮ ਮੀਟਿੰਗ ਲੈ ਕੇ ਸ਼ੁੱਭ-ਇੱਛਾਵਾਂ ਦੇ ਦਿੱਤੀਆਂ ਸਨ ਅਤੇ ਨਾਲ਼ ਹੀ ਰਿਸੋਰਸ ਪਰਸਨਜ਼ ਨੂੰ ਵੀ ਹਰ ਤਕਨੀਕ ਨੂੰ ਵਿਸਤਾਰ ਨਾਲ ਸਾਂਝੀ ਕਰਨ ਦੀ ਹਦਾਇਤ ਕੀਤੀ । ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ ਪਟਿਆਲੇ ਜ਼ਿਲ੍ਹੇ ਵਿੱਚ 367 ਨਵੇਂ ਅਧਿਆਪਕ ਆਏ ਹਨ ਅਤੇ ਅਸੀਂ ਇਨ੍ਹਾਂ ਅਧਿਆਪਕਾਂ ਨੂੰ ਵਿਭਾਗ ‘ਚ ਚੱਲ ਰਹੀ ਹਰ ਗਤੀਵਿਧੀ ਤੋਂ ਜਾਣੂ ਕਰਵਾ ਕੇ ਜਲਦੀ ਤੋਂ ਜਲਦੀ ਆਪਣੇ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਵਿੱਚ ਹੋਰ ਵਾਧਾ ਕਰਨਾ ਚਾਹੁੰਦੇ ਹਾਂ।

LEAVE A REPLY

Please enter your comment!
Please enter your name here