ਮਾਨ ਸਰਕਾਰ ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਤੇ ਸਾਫ਼ ਸਫ਼ਾਈ ਦੀ ਸਹੂਲਤ ਦੇਣ ਲਈ ਵਚਨਬੱਧ

ਚੰਡੀਗੜ੍ਹ (ਦ ਸਟੈਲਰ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਅਤੇ ਸੈਨੀਟੇਸ਼ਨ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ।  ਅੱਜ ਏਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਇੱਕ ਜਾਇਜ਼ਾ ਮੀਟਿੰਗ ਦੌਰਾਨ ਜਲ ਸਪਲਾਈ ਮੰਤਰੀ ਸ੍ਰੀ ਬ੍ਰਹ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਲੰਬਿਤ ਪਏ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਵਿੱਚ ਕੋਈ ਵੀ ਦੇਰੀ ਨਾ ਹੋਵੇ। ਸ੍ਰੀ ਜਿੰਪਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਮਾਂਬੱਧ ਅਤੇ ਮਿਆਰੀ ਸਹੂਲਤਾਂ ਦੇਣ ਲਈ ਪਾਬੰਦ ਹੈ। ਇਸ ਕਰਕੇ ਕਿਸੇ ਵੀ ਪ੍ਰੋਜੈਕਟ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਸਹਿਣ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਪ੍ਰੋਜੈਕਟਾਂ ਸਬੰਧੀ ਸਾਰੇ ਮਾਪਦੰਡਾਂ ਨੂੰ ਅਪਨਾਉਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰੋਜੈਕਟ ਦੇ ਮਿਆਰ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।

Advertisements

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਸੂਬੇ ਦੇ ਸਾਰੇ ਪਿੰਡਾਂ ਨੂੰ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਸਬੰਧੀ ਪ੍ਰੋਜੈਕਟ ਨੂੰ ਵੀ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਦੇ ਸ੍ਰੀ ਜਿੰਪਾ ਨੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਅੱਜ ਸ੍ਰੀ ਜਿੰਪਾ ਨੇ ਵਿਭਾਗ ਦੀਆਂ ਹੋਰ ਕੁੱਝ ਹੋਰ ਜਾਇਜ਼ਾ ਮੀਟਿੰਗਾਂ ਕਰਨ ਤੋਂ ਇਲਾਵਾਂ ਵੱਖ ਵੱਖ ਯੂਨੀਅਨਾਂ ਨਾਲ ਵੀ ਮੀਟਿੰਗਾਂ ਕੀਤੀਆਂ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਵੀ ਹਾਜ਼ਰ ਸਨ।   

LEAVE A REPLY

Please enter your comment!
Please enter your name here