ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਬਨਾਵਟੀ ਅੰਗ ਸਮੇਤ ਹੋਰ ਸਹਾਇਕ ਸਮੱਗਰੀ ਮੁਹੱਈਆ ਕਰਵਾਉਣ ਲਈ ਅਸੈਸਮੈਂਟ ਕੈਂਪ 22 ਤੋਂ

ਜਲੰਧਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਂਝੇ ਉਪਰਾਲੇ ਤਹਿਤ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੂਫੈਕਚਰਿੰਗ ਕਾਰਪੋਰੇਸ਼ਨ) ਦੇ ਸਹਿਯੋਗ ਨਾਲ ਸਰੀਰਕ ਤੌਰ ‘ਤੇ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਬਨਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਹੱਈਆ ਕਰਵਾਉਣ ਲਈ 22 ਅਗਸਤ ਤੋਂ ਜ਼ਿਲ੍ਹੇ ਵਿੱਚ 11 ਅਸੈਸਮੈਂਟ ਕੈਂਪ ਲਾਏ ਜਾ ਰਹੇ ਹਨ।

Advertisements

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਅਸੈਸਮੈਂਟ ਕੈਂਪਾਂ ਵਿੱਚ ਮਾਹਰ ਡਾਕਟਰਾਂ ਵੱਲੋਂ ਦਿਵਿਆਂਗਜਨਾਂ ਨੂੰ ਮੁਫ਼ਤ ਬਨਾਵਟੀ ਅੰਗ ਅਤੇ ਜ਼ਰੂਰੀ ਸਹਾਇਤਾ ਸਮੱਗਰੀ ਲਈ ਅਸੈਸ ਕੀਤਾ ਜਾਵੇਗਾ, ਜਿਸ ਵਿੱਚ ਨਕਲੀ ਅੰਗ, ਵੀਲ੍ਹ ਚੇਅਰ, ਟਰਾਈ ਸਾਈਕਲ, ਮੋਟਰਾਈਜ਼ਡ ਟਰਾਈ ਸਾਈਕਲ, ਕੰਨਾਂ ਦੀ ਮਸ਼ੀਨ, ਬਰੈਲ ਫੋਨ ਆਦਿ ਸ਼ਾਮਲ ਹਨ। 

ਡਿਪਟੀ ਕਮਿਸ਼ਨਰ ਨੇ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ਸੈਂਟਰਾਂ ਵਿੱਚ ਤੁਰੰਤ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਲਈ ਲੋੜੀਂਦੇ ਦਸਤਾਵੇਜ਼ਾਂ ਵਿੱਚ ਆਧਾਰ ਕਾਰਡ ਦੀ ਕਾਪੀ, ਇਕ ਪਾਸਪੋਰਟ ਸਾਈਜ਼ ਫੋਟੋ, ਦਿਵਿਆਂਗਜਨ/ਡਿਸਏਬਿਲਟੀ ਸਰਟੀਫਿਕੇਟ ਅਤੇ ਸਰਪੰਚ/ਐਮ.ਸੀ./ਤਹਿਸੀਲਦਾਰ/ਪਟਵਾਰੀ ਆਦਿ ਤੋਂ ਤਸਦੀਕਸ਼ੁਦਾ ਆਮਦਨ ਸਰਟੀਫਿਕੇਟ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦੀ ਆਮਦਨ ਸਾਰੇ ਵਸੀਲਿਆਂ ਤੋਂ 22500 ਪ੍ਰਤੀ ਮਹੀਨਾ ਤੋਂ ਵੱਧ ਨਹੀਂ ਹੋਣੀ ਚਾਹੀਦੀ।

LEAVE A REPLY

Please enter your comment!
Please enter your name here