ਆਜ਼ਾਦੀ ਦਿਹਾੜੇ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ 12 ਅਗਸਤ ਨੂੰ

ਜਲੰਧਰ (ਦ ਸਟੈਲਰ ਨਿਊਜ਼): ਕੋਵਿਡ-19 ਕਾਰਨ ਲਗਾਤਾਰ ਦੋ ਸਾਲਾਂ ਦੇ ਵਕਫੇ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 76ਵੇਂ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਤੋਂ ਪਹਿਲਾਂ 12 ਅਗਸਤ ਨੂੰ ਝਾਕੀਆਂ ਅਤੇ ਹੋਰ ਗਤੀਵਿਧੀਆਂ ਸਮੇਤ ਫੁੱਲ ਡਰੈਸ ਰਿਹਰਸਲ ਕਰਵਾਈ ਜਾਵੇਗੀ। ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਹੀਂ ਹੋਣੀ ਚਾਹੀਦੀ ਅਤੇ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਸਹੀ ਢੰਗ ਨਾਲ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ । ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ ਜਾਵੇਗਾ।

Advertisements

ਜਸਪ੍ਰੀਤ ਸਿੰਘ ਨੇ ਪੁਲਿਸ ਅਧਿਕਾਰੀਆਂ ਨੂੰ ਸਟੇਡੀਅਮ ਦੇ ਨਾਲ ਲੱਗਦੀਆਂ ਸੜਕਾਂ ‘ਤੇ ਸਮਾਗਮ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਕਿਹਾ। ਇਹ ਵੀ ਦੱਸਿਆ ਗਿਆ ਕਿ ਇਸ ਵਾਰ ਝਾਕੀਆਂ ਅਤੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਵੀ ਸਮਾਗਮ ਦਾ ਹਿੱਸਾ ਹੋਣਗੀਆਂ ਜਦਕਿ ਮਾਰਚ ਪਾਸਟ ਲਈ ਵੱਖ-ਵੱਖ ਟੁਕੜੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਵਿਦਿਆਰਥੀਆਂ, ਪਤਵੰਤਿਆਂ, ਲੋਕਾਂ ਆਦਿ ਦੇ ਸਟੇਡੀਅਮ ਵਿੱਚ ਦਾਖਲ ਹੋਣ ਲਈ ਵੱਖ-ਵੱਖ ਗੇਟਾਂ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਤੇ ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮਜ਼ ਬਲਬੀਰ ਰਾਜ ਸਿੰਘ ਤੇ ਜੈ ਇੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here