ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ- ਡਿਪਟੀ ਕਮਿਸ਼ਨਰ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ ਨੇ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 11 ਅਗਸਤ 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

Advertisements

ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਡਿਊਟੀ ਮੁਤਾਬਿਕ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।

LEAVE A REPLY

Please enter your comment!
Please enter your name here