ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਅਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਇਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਆਜ਼ਾਦੀ ਦੀ 75ਵੀਂ ਵਰੇ੍ਹਗੰਢ ਦੇ ਮੌਕੇ ਅਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਉਂਦੇ ਹੋਏ ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਿੰਸੀਪਲ ਸ੍ਰੀਮਤੀ ਜੋਗੇਸ਼ ਦੀ ਅਗਵਾਈ ਵਿੱਚ ਅਤੇ ਐਨ.ਐਸ.ਐਸ. ਇੰਚਾਰਜ ਪ੍ਰੋ. ਵਿਜੇ ਕੁਮਾਰ ਦੇ ਸਹਿਯੋਗ ਨਾਲ ਸਮਾਰੋਹ ਕਰਵਾਏ ਗਏ। ਇਸ ਸਮਾਰੋਹ ਵਿੱਚ ਪੋਸਟਰ ਮੇਕਿੰਗ, ਭਾਸ਼ਣ ਮੁਕਾਬਲੇ, ਲੇਖਣ ਮੁਕਾਬਲੇ ਅਤੇ ਦੇਸ਼ ਭਗਤੀ ਨਾਲ ਸਬੰਧਿਤ ਗੀਤ-ਗਾਇਨ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਬਾਅਦ ਵਿੱਚ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ  ਅਜਿਹੇ ਸਮਾਰੋਹ ਵਿੱਚ ਸ਼ਾਮਲ ਕਰਵਾਉਣ ਦਾ ਮਕਸਦ ਉਨ੍ਹਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਸੀ।  

Advertisements

ਪ੍ਰਿੰਸੀਪਲ ਸ੍ਰੀਮਤੀ ਜੋਗੇਸ਼ ਨੇ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਾਡੇ ਕੌਮੀ ਝੰਡੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਇਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਅਤੇ ਤਿਰੰਗੇ ਝੰਡੇ ਪ੍ਰਤੀ ਬਣਦੇ ਫਰਜ ਨੂੰ ਇਮਾਨਦਾਰੀ ਨਾਲ ਨਿਭਾਉਣਾ ਚਾਹੀਦੀ ਹੈ। ਰੇਡ ਰਿਬਨ ਕਲੱਬ ਅਤੇ ਐਨ.ਐਸ.ਐਸ. ਇੰਚਾਰਜ ਪ੍ਰੋ. ਵਿਜੇ ਕੁਮਾਰ ਨੇ ਕਿਹਾ ਕਿ ਸਾਨੂੰ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਦੇਸ਼ ਅਤੇ ਤਿਰੰਗੇ ਝੰਡੇ ਨੂੰ ਪਿਆਰ ਕਰਨਾ ਚਾਹੀਦਾ ਹੈ। ਹਰ ਇੱਕ ਨੂੰ ਹਰ ਘਰ ਤਿਰੰਗਾ ਮੁਹਿਮ ਤਹਿਤ ਆਪਣੇ ਘਰ ਤਿਰੰਗਾ ਲਹਿਰਾਉਣਾ ਚਾਹੀਦਾ ਹੈ। ਵਾਈਸ ਪ੍ਰਿੰਸੀਪਲ ਜਸਵੀਰਾ ਮਿਨਹਾਸ, ਪ੍ਰੋ. ਸੰਜੀਵ ਬਾਂਸਲ, ਪ੍ਰੋ. ਸੁਮਨ ਕੁਮਾਰੀ,  ਪ੍ਰੋ. ਨੀਤੀ ਸ਼ਰਮਾ, ਪ੍ਰੋ. ਸ਼ਚੀ, ਪ੍ਰੋ. ਗਾਇਤਰੀ,  ਪ੍ਰੋ. ਕਰਨਦੀਪ ਕੌਰ ਤੋਂ ਇਲਾਵਾ ਸਮੂਹ ਕਾਲਜ ਸਟਾਫ ਇਸ ਸਮੇਂ ਹਾਜ਼ਰ ਸੀ।  

LEAVE A REPLY

Please enter your comment!
Please enter your name here