ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਲਈ ਭੇਜੇ ਗਏ 5-5 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਮਾਨਯੋਗ ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਦੇ ਹੁਕਮਾਂ ਅਨੁਸਾਰ ਤਹਿਸੀਲਦਾਰ ਸੁਖਦੀਪ ਕੌਰ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਦਿੱਤੇ ਗਏ। ਇਸ ਦੌਰਾਨ ਤਹਿਸੀਲਦਾਰ ਸੁਖਦੀਪ ਕੌਰ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਵਿਰੁੱਧ ਦਿੱਤੇ ਗਏ ਧਰਨੇ ਵਿੱਚ ਮੌਤ ਹੋਣ ਤੇ ਗੁਰਨਾਮ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਜਖਰਾਵਾਂ ਦਾਖਲੀ ਆਲੇਵਾਲਾ, ਬਖਸ਼ੀਸ਼ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਹੁਸੈਨਸ਼ਾਹ ਅਤੇ ਗੱਜਣ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਅਧੀਨ ਦਿੱਤੀ ਗਈ।
ਕਿਸਾਨੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੇ 5-5 ਲੱਖ ਰੁਪਏ ਦੇ ਚੈੱਕ: ਸੁਖਦੀਪ ਕੌਰ
Advertisements