ਡਿਪਟੀ ਕਮਿਸ਼ਨਰ ਨੇ ਹਰ ਘਰ ਤਿਰੰਗਾ ਕੀਤਾ ਲਾਂਚ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਰ ਘਰ ਤਿਰੰਗਾ ਮੁਹਿੰਮ ਨੂੰ ਲਾਂਚ ਕੀਤਾ ਅਤੇ  ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ 13 ਤੋਂ 15 ਅਗਸਤ ਤੱਕ ਸਾਰੇ ਜਿ਼ਲ੍ਹਾ ਵਾਸੀ ਆਪਣੇ ਘਰਾਂ ਤੇ ਸਤਿਕਾਰ ਸਹਿਤ ਤਿਰੰਗਾ ਝੰਡਾ ਲਹਿਰਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਣੇ ਘਰ ਤਿੰਰਗਾ ਲਹਿਰਾਉਣ  ਲਈ ਸਾਫ ਸੁਥਰੀ ਅਤੇ ਸਤਿਕਾਰ ਵਾਲੀ ਥਾਂ ਹੋਣੀ ਚਾਹੀਦੀ ਹੈ। ਝੰਡਾ ਲਹਿਰਾਉਂਦੇ ਸਮੇਂ ਕੇਸਰੀ ਰੰਗ ਸਭ ਤੋਂ ਉਪਰ ਹੋਣਾ ਚਾਹੀਦਾ ਹੈ। ਖਰਾਬ ਝੰਡਾ ਨਹੀਂ ਲਹਿਰਾਇਆ ਜਾਣਾ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਐਸੀ ਗਤੀਵਿਧੀ ਨਹੀਂ ਕੀਤੀ ਜਾਣੀ ਚਾਹੀਦੀ ਜਿਸ ਨਾਲ ਕੌਮੀ ਤਿਰੰਗੇ ਦਾ ਅਪਮਾਨ ਹੁੰਦਾ ਹੋਵੇ ਕਿਉਂਕਿ ਇਹ ਸਜ਼ਾਯੋਗ ਅਪਰਾਧ ਹੈ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਲੋਕ ਨਿਰਧਾਰਤ ਕੀਮਤ ਅਦਾ ਕਰਕੇ ਤਿਰੰਗਾ ਝੰਡਾ ਪ੍ਰਾਪਤ ਕਰ ਸਕਦੇ ਹਨ ਜਿਸ ਨੂੰ ਉਹ 13 ਤੋਂ 15 ਅਗਸਤ ਤੱਕ ਆਪਣੇ ਘਰਾਂ ਤੇ ਲਹਿਰਾਉਣ। ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਤਿਰੰਗੇ ਨਾਲ ਸੈਲਫੀ ਪੋਰਟਲ https://harghartiranga.com/ ਤੇ ਵੀ ਅਪਲੋਡ ਜ਼ਰੂਰ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ,ਐਸ.ਡੀ.ਐਮ. ਸ. ਰਣਜੀਤ ਸਿੰਘ, ਜ਼ਿਲ੍ਹਾ ਮਾਲ ਅਫਸਰ ਸ੍ਰੀ ਅਰਵਿੰਦ ਪ੍ਰਕਾਸ ਵਰਮਾ ਅਤੇ ਸ੍ਰੀ ਅਭਿਸ਼ੇਕ ਸ਼ਰਮਾ ਹਾਜ਼ਰ ਸਨ। 

LEAVE A REPLY

Please enter your comment!
Please enter your name here