ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ ਮਿਲੇਗਾ ਚੰਗਾ ਅਤੇ ਮੁਫਤ ਇਲਾਜ: ਕਰਮਜੀਤ ਕੌਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਕਰਮਜੀਤ ਕੌਰ ਨੇ ਦੱਸਿਆ ਸਿਹਤ ਪ੍ਰਣਾਲੀ ਵਿੱਚ ਫੈਲੀਆਂ ਅਸਮਾਨਤਾਵਾਂ ਨੂੰ ਦੂਰ ਕਰਨ ਲਈ ਅਤੇ ਪੰਜਾਬ ਦੇ ਪ੍ਰਾਇਮਰੀ ਹੈਲਥ ਕੇਅਰ ਸਿਸਟਮ ਨੂੰ ਮਜਬੂਤ ਕਰਨ ਲਈ ਸੂਬੇ ਵਿੱਚ 15 ਅਗਸਤ ਨੂੰ ਆਮ ਕਲਿਨੀਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜ਼ੋ ਹਰ ਕਿਸੇ ਨੂੰ ਮੁਫਤ ਅਤੇ ਚੰਗਾ ਇਲਾਜ ਮੁਹਈਆ ਕਰਵਾਇਆ ਜਾ ਸਕੇ।

Advertisements

ਉਨ੍ਹਾਂ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪੂਰੇ ਸੱਤ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ । ਜਿਸ ਦੇ ਨਾਲ ਪੰਜਾਬ ਸਰਕਾਰ ਵੱਲੋਂ ਇਕ ਹੋਰ ਵੱਡੀ ਚੌਣ ਗਰੰਟੀ ਨੂੰ ਪੂਰਾ ਕੀਤਾ ਜਾ ਰਿਹਾ ਹੈ ਪੰਜਾਬ ਦੀ ਖਰਾਬ ਸਿਹਤ ਪ੍ਰਣਾਲੀ ਨੂੰ ਸੁਧਾਰਨ ਲਈ ਮੁੱਖ ਮੰਤਰੀ ਸ਼ੀ੍ ਭਗਵੰਤ ਮਾਨ ਦੀ ਅਗਵਾਈ ਵੱਲੋਂ ਪੰਜਾਬ ਸਰਕਾਰ 15 ਅਗਸਤ ਨੂੰ ਅਜਾਦੀ‌ ਦੀ 75 ਵੇਂ ਵਰ੍ਹੇਗੰਢ ਮੌਕੇ 75 ਆਮ ਆਦਮੀ ਕਲੀਨਿਕ ਪੰਜਾਬ ਦੀ ਜਨਤਾ ਨੂੰ ਸਪੂਰਦ ਕਰੇਗੀ। ਉਹਨਾਂ ਕਲੀਨਿਕਾਂ ਵਿੱਚ ਲੋਕਾਂ ਦਾ ਮੁੱਫਤ ਇਲਾਜ਼ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਸੂਬੇ ਵਿੱਚ 109 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ ਤਾਂ ਜੋ ਸੂਬੇ ਵਿੱਚ ਆਮ ਜਨਤਾ ਕਿਸੇ ਵੀ ਕਾਰਨ ਕਰਕੇ ਮੁਢਲੀਆਂ ਸਿਹਤ ਸਹੂਲਤਾਂ ਤੋਂ ਵਾਝੀ ਨਾ ਰਹਿ ਸਕੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਅਨੁਸਾਰ ਆਮ ਆਦਮੀ ਕਲੀਨਿਕਾਂ ਦੇ ਖੁੱਲਣ ਨਾਲ ਲੋਕਾਂ ਨੂੰ ਹਰ ਤਰ੍ਹਾਂ ਦਾ ਐਮਰਜੈਂਸੀ ਇਲਾਜ਼ ਉਹਨਾਂ ਦੇ ਘਰ ਦੇ ਨੇੜੇ ਮਿਲਜਾਵੇਗਾ। ਸਿੱਟੇ ਵਜੋਂ ਇਹ ਕਲੀਨਿਕ ਸਰਕਾਰੀ ਹਸਤਾਲਾਂ ਦੇ ਬੋਝ ਨੂੰ ਵੀ ‌ਘੱਟ ਕਰਨਗੇ

LEAVE A REPLY

Please enter your comment!
Please enter your name here