ਸਰਕਾਰੀ ਪ੍ਰਾਇਮਰੀ ਸਕੂਲ ਦਿਲਾਰਾਮ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼): ਸਰਕਾਰੀ ਪ੍ਰਾਇਮਰੀ ਸਕੂਲ ਦਿਲਾਰਾਮ ਬਲਾਕ ਗੁਰੂਹਰਸਹਾਏ-1 ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾਕਟਰ ਸਤਿੰਦਰ ਸਿੰਘ ਅਤੇ ਬਲਾਕ ਪ੍ਰਾਇਮਰੀ ਅਫਸਰ ਸ. ਗੁਰਮੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਸਕੂਲ ਵਿੱਚ ਮਨਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਦੁਆਰਾ ਸੱਭਿਆਚਾਰ ਗਤੀਵਿਧੀਆਂ ਜਿਵੇਂ ਗਿਧਾ, ਭੰਗੜਾ, ਡਾਂਸ ਆਦਿ ਦੀ ਪੇਸ਼ਕਾਰੀ ਕੀਤੀ ਗਈ। ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਸ ਮੌਕੇ ਤੇ ਸਕੂਲ ਵਿਚ ਰੱਖੜੀ ਮੇਕਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।

Advertisements

ਇਸ ਸਾਰੇ ਪ੍ਰੋਗਰਾਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜਨ ਵਿੱਚ ਸਕੂਲ ਦੇ ਸਮੂਹ ਸਟਾਫ ਸੁਖਵਿੰਦਰ ਸਿੰਘ ਸੀਐਚਟੀ, ਗੁਰਦੀਪ ਸਿੰਘ, ਨਰਿੰਦਰ ਸਿੰਘ, ਸ਼ਿਲਪਾ ਰਾਈ, ਸੁਖਰਾਜ ਕੌਰ,ਸੋਮਾ ਰਾਈ ਅਧਿਆਪਕ ਸਾਹਿਬਾਨ ਵੱਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ।

LEAVE A REPLY

Please enter your comment!
Please enter your name here