ਪੇਂਡੂ ਬੇਰੋਜ਼ਗਾਰ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 22 ਅਗਸਤ ਤੋਂ ਹੋਵੇਗਾ ਸ਼ੁਰੂ: ਰਣਦੀਪ ਹਾਂਡਾ

ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ / ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫਤਿਆਂ ਦੀ ਡੇਅਰੀਸਿਖਲਾਈ ਦਾ ਅੱਠਵਾਂ ਬੈਂਚ 22 ਅਗਸਤ ਨੂੰ ਡੇਅਰੀਸਿਖਲਾਈ ਕੇਂਦਰ, ਗਿੱਲ ਅਤੇ ਡੇਅਰੀਸਿਖਲਾਈ ਕੇਂਦਰ ਤਰਨਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਫਿਰੋਜਪੁਰ ਰਣਦੀਪ ਕੁਮਾਰ ਹਾਂਡਾ ਨੇ ਦੱਸਿਆ ਕਿ ਖੇਤੀ ਵਿੱਚ ਵਿੰਭਿਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀਸਿਖਲਾਈ ਕਰਵਾਈ ਜਾਂਦੀ ਹੈ,

Advertisements

ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਫਿਰੋਜਪੁਰ ਨਾਲ ਸਬੰਧਿਤ ਨੌਜਵਾਨ ਲੜਕੇ-ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ:ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ-ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਫਿਰੋਜਪੁਰ, ਕਮਰਾ ਨੰ: 3,4 ਵਿੱਚ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਲੈ ਕੇ 17 ਅਗਸਤ ਤੱਕ ਫਾਰਮ ਭਰਵਾ ਸਕਦੇ ਹਨ

LEAVE A REPLY

Please enter your comment!
Please enter your name here