‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ‘ਚ ਲਹਿਰਾਇਆ ਜਾਵੇਗਾ ਤਿਰੰਗਾ: ਸਾਕਸ਼ੀ ਸਾਹਨੀ

ਪਟਿਆਲਾ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਪਟਿਆਲਾ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਤੱਕ ਹਰ ਸਰਕਾਰੀ ਦਫ਼ਤਰ ਵਿਚ ਪੂਰੇ ਸਨਮਾਨ ਨਾਲ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਵਿਸ਼ੇਸ਼ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਸਾਰੇ ਸ਼ਹਿਰਾਂ ਵਿੱਚ ਚੌਂਕਾਂ ਨੂੰ ਤਿਰੰਗੇ ਝੰਡੇ ਨਾਲ ਸਜਾਇਆ ਗਿਆ  ਹੈ ਅਤੇ ਨਗਰ ਨਿਗਮ ਨੇ ਪਟਿਆਲਾ ਦੇ ਫੁਆਰਾ ਚੌਂਕ ਸਮੇਤ ਹੋਰ ਚੌਂਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਜਾਇਆ ਹੈ।

Advertisements

ਵਧੀਕ ਡਿਪਟੀ ਕਮਿਸ਼ਨਰ  ਈਸ਼ਾ ਸਿੰਘਲ ਨੇ ਦੱਸਿਆ ਕਿ ਲੋਕਾਂ ਤੱਕ ਰਾਸ਼ਟਰੀ ਝੰਡਾ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 1 ਲੱਖ 30 ਹਜਾਰ ਤਿਰੰਗੇ ਝੰਡਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਵਿੱਚ 1 ਲੱਖ ਤਿਰੰਗਾ ਕੇਂਦਰ ਸਰਕਾਰ ਤੋਂ ਪ੍ਰਾਪਤ ਹੋਇਆ ਹੈ ਅਤੇ 30 ਹਜ਼ਾਰ ਝੰਡੇ ਜ਼ਿਲ੍ਹੇ ਦੀਆਂ ਸਵੈ ਸਹਾਇਤਾ ਗਰੁੱਪਾਂ ਰਾਹੀਂ ਤਿਆਰ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਰਾਸ਼ਟਰੀ ਝੰਡਾ ਲਗਾਉਂਦੇ ਸਮੇਂ ਉਸ ਦਾ ਪੂਰਾ ਸਨਮਾਨ ਬਰਕਰਾਰ ਰੱਖਣ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਲਗਾਏ ਜਾਣ ਵਾਲੇ ਰਾਸ਼ਟਰੀ ਝੰਡੇ ਦੇ ਸਨਮਾਨ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਵਿਭਾਗ ਦੇ ਅਧਿਕਾਰੀ ਦੀ ਹੋਵੇਗੀ। ਉਨ੍ਹਾਂ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾੳਤਸਵ ਮਨਾਉਣ ਲਈ ਪੂਰੇ ਦੇਸ਼ ਵਿਚ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਲੈ ਕੇ ਪ੍ਰੋਗਰਾਮ ਹੋ ਰਹੇ ਹਨ। ਇਸ ਲਈ ਜ਼ਿਲ੍ਹਾ ਵਾਸੀ ਆਪਣੇ ਰਾਸ਼ਟਰੀ ਝੰਡੇ ਦਾ ਸਨਮਾਨ ਕਰਦੇ ਹੋਏ ਆਪਣੇ ਘਰਾਂ ਵਿਚ ਝੰਡਾ ਲਹਿਰਾ ਕੇ ਜਾਗਰੂਕ ਨਾਗਰਿਕ ਹੋਣ ਦਾ ਸਬੂਤ ਦੇਣ। ਉਨ੍ਹਾਂ ਕਿਹਾ ਕਿ ਆਮ ਲੋਕ ਆਪਣੇ ਘਰਾਂ ‘ਤੇ ਤਿਰੰਗਾ ਦਿਨ-ਰਾਤ ਲਹਿਰਾ ਸਕਦੇ ਹਨ, ਪਰ ਕੋਈ ਵੀ ਇਸ ਤਰ੍ਹਾਂ ਦੀ ਗਤੀਵਿਧੀ ਨਾ ਕੀਤੀ ਜਾਵੇ, ਜਿਸ ਨਾਲ ਰਾਸ਼ਟਰੀ ਝੰਡੇ ਦਾ ਅਪਮਾਨ ਹੋਵੇ।

ਸਾਕਸ਼ੀ ਸਾਹਨੀ ਨੇ ਕਿਹਾ ਕਿ ਰਾਸ਼ਟਰੀ ਝੰਡਾ ਤਿਰੰਗਾ ਨੂੰ ਲੈ ਕੇ ਅਸੀਂ ਸਾਰੇ ਮਾਣ ਅਤੇ ਸਨਮਾਨ ਦੀ ਭਾਵਨਾ ਰੱਖਦੇ ਹਾਂ। ਦੇਸ਼ ਵਾਸੀਆਂ ਨੂੰ ਤਿਰੰਗੇ ਝੰਡੇ ਦੀ ਇਸ ਭਾਵਨਾ ਨਾਲ ਜੋੜਨ ਲਈ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ 13 ਅਗਸਤ ਤੋਂ 15 ਅਗਸਤ ਤੱਕ ਸਾਰੇ ਦੇਸ਼ ਵਾਸੀ ਖੁਦ ਤਿਰੰਗਾ ਲਹਿਰਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਲਈ ਬਕਾਇਦਾ ਪੋਰਟਲ ਹਰਘਰਤਿਰੰਗਾ ਡਾਟ ਕਾਮ https://harghartiranga.com/   ਬਣਾਇਆ ਗਿਆ ਹੈ, ਜਿਥੇ ਤਿਰੰਗੇ ਨਾਲ ਆਪਣੀ ਸੈਲਫੀ/ਫੋਟੋ ਅਪਲੋਡ ਕੀਤੀ ਜਾ ਸਕਦੀ ਹੈ।

LEAVE A REPLY

Please enter your comment!
Please enter your name here