ਪੰਜਾਬ ਸਰਕਾਰ ਵਲੋਂ ਲੋਕਾਂ ਦੇ ਹਿੱਤ ਲਈ ਲਿਆ ਗਿਆ ਕਦਮ ਬਹੁਤ ਹੀ ਲਾਹੇਵੰਦ: ਸੰਜੇ ਸ਼ਰਮਾ

ਹੁਸ਼ਿਆਰਪੁਰ, ( ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ, ਜਿਸ ਵਿੱਚ ਪੰਜਾਬ ਦੀਆਂ ਸੜਕਾਂ ਤੇ ਹੋਣ ਵਾਲੇ ਐਕਸੀਡੈਟ ਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਚੁੱਕਿਆ ਜਾਵੇਗਾ। ਹੁਸ਼ਿਆਰਪੁਰ ਤੋਂ ਸਮਾਜ ਸੇਵੀ ਸੰਜੇ ਸ਼ਰਮਾ ਵਲੋਂ ਇਸ ਫੈਸਲੇ ਦੀ ਜਿੱਥੇ ਸਰਾਹਨਾ ਕੀਤੀ ਗਈ ਉੱਥੇ ਹੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਸਵਾਗਤ ਵੀ ਕੀਤਾ।

Advertisements

ਸੰਜੇ ਸ਼ਰਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਬਿਨਾਂ ਕਿਸੇ ਜਾਤ-ਪਾਤ ਦੇ ਆਧਾਰ ‘ਤੇ ਲੋਕ ਪੱਖੀ ਫੈਸਲੇ ਲੈ ਰਹੀ ਹੈ। ਉਹਨਾਂ ਵਲੋਂ ਇਹ ਵੀ ਕਿਹਾ ਗਿਆ ਕਿ ਸੜਕ ਹਾਦਸਿਆਂ ਦੌਰਾਨ ਕਈ ਇਸ ਤਰਾਂ ਦੇ ਗਰੀਬ ਪਰਿਵਾਰਾਂ ਦੇ ਲੋਕ ਵੀ ਹੁੰਦੇ ਹਨ ਜੋ ਹਸਪਤਾਲਾਂ ਵਿੱਚ ਇਲਾਜ ਤੋਂ ਵਾਂਝੇ ਰਹਿ ਜਾਂਦੇ ਹਨ ਅਤੇ ਕਈ ਵਾਰ ਬਿਨਾਂ ਇਲਾਜ ਤੋਂ ਆਪਣੀ ਕੀਮਤੀ ਜਾਨ ਵੀ ਗਵਾ ਦਿੰਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਇਸ ਫੈਸਲੇ ਨਾਲ ਆਮ ਅਤੇ ਗਰੀਬ ਲੋਕਾਂ ਨੂੰ ਬਹੁਤ ਫਾਇਦਾ ਪਹੁੰਚੇਗਾ। ਸੰਜੇ ਸ਼ਰਮਾ ਨੇ ਕਿਹਾ ਕਿ ਸਾਨੂੰ ਪੰਜਾਬ ਸਰਕਾਰ ਉੱਤੇ ਪੂਰਾ ਯਕੀਨ ਹੈ ਅੱਗੇ ਵੀ ਇਸੇ ਤਰ੍ਹਾਂ ਲੋਕ ਪੱਖੀ ਫੈਸਲੇ ਲਏ ਜਾਣਗੇ ਜਿਸ ਨਾਲ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਬਰਕਰਾਰ ਰਹੇਗੀ।

LEAVE A REPLY

Please enter your comment!
Please enter your name here