ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, (ਦ ਸਟੈਲਰ ਨਿਊਜ਼)। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅਜੀਤ ਉਪ ਦਫ਼ਤਰ ਮਾਨਸਾ ਦੇ ਇੰਚਾਰਜ ਬਲਵਿੰਦਰ ਸਿੰਘ ਧਾਲੀਵਾਲ ਦੇ ਮਾਤਾ ਸ੍ਰੀਮਤੀ ਸੁਰਜੀਤ ਕੌਰ (72) ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਪਤੀ, ਦੋ ਧੀਆਂ ਅਤੇ ਪੁੱਤਰ ਬਲਵਿੰਦਰ ਸਿੰਘ ਧਾਲੀਵਾਲ ਹਨ।

Advertisements

ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

LEAVE A REPLY

Please enter your comment!
Please enter your name here