ਬੁੱਢਾ ਦਲ ਪਬਲਿਕ ਸਕੂਲ ਨੇ ਮਨਾਇਆ ਵਿਸ਼ਵ ਹਾਥੀ ਦਿਵਸ


ਸਮਾਣਾ (ਦ ਸਟੈਲਰ ਨਿਊਜ਼)। ਹਾਥੀ ਕੁਦਰਤੀ ਚੱਕਰ ਦਾ ਜ਼ਰੂਰੀ ਹਿੱਸਾ ਹੈ। ਇਸ ਲਈ ਹਾਥੀ ਦੀ ਹੋਂਦ ਨੂੰ ਖਤਰਾ ਧਰਤੀ ਉੱਪਰ ਮਨੁੱਖ ਦੀ ਹੋਂਦ ਨੂੰ ਵੀ ਖਤਰਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੁੱਢਾ ਦਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਨਰਿੰਦਰ ਕੌਰ ਨੇ ਕੀਤਾ। ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਹਰਿਆਵਲ ਲਹਿਰ ਅਤੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਣਾ ਦੇ ਸਕੂਲ ਵਿਖੇ ਕਰਵਾਏ ਗਏ ਵਿਸ਼ਵ ਹਾਥੀ ਦਿਵਸ ਸਮਾਰੋਹ ਮੌਕੇ ਸੰਬੋਧਿਤ ਕਰ ਰਹੇ ਸਨ। ਸਮਾਰੋਹ ਦਾ ਆਯੋਜਨ ਵਣ ਮੰਡਲ ਅਫਸਰ (ਵਿਸਥਾਰ) ਪਟਿਆਲਾ ਮੈਡਮ ਵਿੱਦਿਆ ਸਾਗਰੀ ਆਰ.ਯੂ.,  ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਣ ਰੇਂਜ ਅਫ਼ਸਰ (ਵਿਸਥਾਰ) ਪਟਿਆਲਾ ਸੁਰਿੰਦਰ ਸ਼ਰਮਾ ਦੀ ਅਗਵਾਈ ਵਿੱਚ ਕੀਤਾ ਗਿਆ।

Advertisements


ਪ੍ਰਿੰਸੀਪਲ ਨਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਕੁਦਰਤ, ਵਾਤਾਵਰਣ ਅਤੇ ਜੀਵਾਂ ਪ੍ਰਤੀ ਸੁਹਿਰਦਤਾ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਡੇ ਕੋਲ ਰਹਿਣ ਲਈ ਕੋਈ ਹੋਰ ਪਲੈਨੇਟ ਨਹੀਂ ਹੈ। ਇਸ ਲਈ ਸਾਡੇ ਕੋਲ ਕੁਦਰਤ ਪ੍ਰਤੀ ਆਪਣੀ ਜ਼ੁੰਮੇਵਾਰੀ ਨਿਭਾਉਣ ਤੋਂ ਇਲਾਵਾ ਕੋਈ ਹੋਰ ਵਿਕਲਪ ਵੀ ਨਹੀੰ ਹੈ। ਬੀਟ ਅਫਸਰ ਮਨਵੀਨ ਕੌਰ ਨੇ ਬੱਚਿਆਂ ਨੂੰ ਕੁਦਰਤੀ ਚੱਕਰ ਵਿੱਚ ਹਾਥੀ ਦੇ ਮਹੱਤਵ ਅਤੇ ਮਨੁੱਖੀ ਦਖਲ ਕਾਰਨ ਹਾਥੀ ਦੀ ਹੋਂਦ ਨੂੰ ਖਤਰੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਬੀਟ ਅਫਸਰ ਅਮਨ ਅਰੋੜਾ ਨੇ ਵਾਤਾਵਰਣ ਸੰਭਾਲ ਅਤੇ ਵਿਭਾਗੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਬੀਟ ਅਫ਼ਸਰ ਹਰਦੀਪ ਸ਼ਰਮਾ ਨੇ ਸਕੂਲ ਪ੍ਰਬੰਧਨ ਦਾ ਧੰਨਵਾਦ ਕੀਤਾ। ਆਰਤੀ ਰੱਤਰਾ ਨੇ ਬਾਖੂਬੀ ਮੰਚ ਸੰਚਾਲਨ ਕੀਤਾ। ਆਰਟ ਟੀਚਰ ਮਨਜੀਤ ਕੌਰ ਦੀ ਅਗਵਾਈ ਵਿੱਚ ਬੱਚਿਆਂ ਦਾ ਪੇਂਟਿੰਗ ਮੁਕਾਬਲਾ ਵੀ ਕਰਵਾਇਆ ਗਿਆ। ਜੂਨੀਅਰ ਵਰਗ ਵਿੱਚ ਅਨਮੋਲਪ੍ਰੀਤ ਕੌਰ ਪਹਿਲੇ, ਸ਼ੁੱਭਦੀਪ ਕੌਰ ਦੂਸਰੇ ਅਤੇ ਰੁਪਨਜੋਤ ਕੌਰ ਤੀਸਰੇ ਸਥਾਨ ਤੇ ਰਹੀਆਂ। ਸੀਨੀਅਰ ਵਰਗ ਵਿੱਚ ਸੇਜਲਪ੍ਰੀਤ ਅੱਵਲ ਰਹੀ, ਜਦਕਿ ਏਕਮਜੋ

LEAVE A REPLY

Please enter your comment!
Please enter your name here