ਪੰਜਾਬ ਸਰਕਾਰ ਦੀ ਤਰਜ ਤੇ ਦਿੱਲੀ ਵਿਖੇ ਭਾਈ ਘਨੱਈਆ ਜੀ ਸੇਵਾ ਦਿਵਸ ਮਨਾਉਣ ਲਈ ਦਿੱਲੀ ਦੇ ਮੁੱਖ ਮੰਤਰੀ ਨੂੰ ਕੀਤੀ ਬੇਨਤੀ:ਪ੍ਰੋ. ਬਹਾਦਰ ਸਿੰਘ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਮਾਨਵਤਾ ਦੀ ਸੇਵਾ, ਸਰਬਸਾਂਝੀਵਾਲਤਾ, ਅਤੇ ਪਰਉਪਕਾਰ ਦੇ ਪ੍ਰਤੀਕ ਭਾਈ ਘਨੱਈਆ ਜੀ ਜਿਨ੍ਹਾਂ ਨੇ  ਸ਼੍ਰੀ ਅਨੰਦਪੁਰ ਸਾਹਿਬ   ਵਿਖੇ ਮੈਦਾਨੇ ਜੰਗ ਵਿੱਚ ਜ਼ਖ਼ਮੀ ਹੋਏ ਯੋਧਿਆਂ ਦੀ ਬਿਨਾਂ ਕਿਸੇ ਭੇਦ ਭਾਵ ਦੇ ਦੋਸਤ ਅਤੇ ਦੁਸ਼ਮਣ ਦੇ ਫਰਕ ਤੋਂ ਉੱਪਰ ਉੱਠ ਕੇ ਕੀਤੀ ਨਿਸ਼ਕਾਮ ਸੇਵਾ ਸਬੰਧੀ  ਹੁਸ਼ਿਆਰਪੁਰ ਦੇ ਸਮਾਜ ਸੇਵੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਪ੍ਰਧਾਨ ਭਾਈ ਘਨੱਈਆ ਜੀ ਮਿਸ਼ਨ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਸਰਦਾਰ ਭਗਵੰਤ ਸਿੰਘ ਮਾਨ ਨੂੰ ਲਿਖੇ ਪੱਤਰ  ਤੇ ਕਾਰਵਾਈ ਕਰਦਿਆਂ  ਭਾਈ ਘਨੱਈਆ ਜੀ ਸੇਵਾ ਸੰਕਲਪ ਦਿਵਸ ਜੋ ਕਿ ਹਰ ਸਾਲ 20 ਸਤੰਬਰ ਨੂੰ ਮਨਾਇਆ ਜਾਂਦਾ ਹੈ ਦੇ ਸਬੰਧ ਵਿੱਚ  ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਪੰਜਾਬ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਸਮੂਹ ਮੰਡਲਾਂ  ਦੇ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਸਾਹਿਬਾਨ ਅਤੇ ਸਮੂਹ ਬੋਰਡਾਂ ਦੇ ਚੇਅਰਮੈਨ ਅਤੇ ਕਾਰਪੋਰੇਸ਼ਨਾਂ ਦੇ ਡਾਇਰੈਕਟਰਜ਼ ਨੂੰ ਆਦੇਸ਼ ਜਾਰੀ ਕਰਕੇ ਇਸ ਮਹਾਨ ਸੇਵਾ ਦਿਵਸ ਮਨਾਉਣ ਦੀ ਅਪੀਲ ਜਾਰੀ ਕੀਤੀ ।

Advertisements

ਮੁਹਾਲੀ ਵਿਖੇ ਉਘੇ ਸਮਾਜ ਸੇਵੀ ਸਰਦਾਰ ਸਤਵੀਰ ਸਿੰਘ ਧਨੋਆ, ਪ੍ਰਧਾਨ ਪੰਜਾਬੀ ਵਿਰਸਾ ਸੱਭਿਆਚਾਰ ਸੁਸਾਇਟੀ ਅਤੇ ਸਟੇਟ ਐਵਾਰਡੀ  ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਪ੍ਰਧਾਨ ਭਾਈ ਘਨੱਈਆ ਜੀ ਮਿਸ਼ਨ ਦੀ ਅਗਵਾਈ ਹੇਠ ਸਾਹਿਬਜ਼ਾਦਾ ਅਜੀਤ ਸਿੰਘ ਨਗਰ , ਮੋਹਾਲੀ ਇਕ ਇਕੱਤਰਤਾ ਹੋਈ ਜਿਸ ਵਿੱਚ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ   ਇਸ ਸਬੰਧੀ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ਼੍ਰੀ ਕਮਲੇਸ਼ ਕੋਸ਼ਲ ਨਾਲ ਮਿਲ ਕੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ ਅਤੇ ਬੇਨਤੀ ਕੀਤੀ ਗਈ ਕਿ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ  ਭਾਈ ਘਨੱਈਆ ਜੀ ਦੀਆਂ ਸੇਵਾਵਾਂ ਨੂੰ ਸਮਰਪਿਤ ਸੈਮੀਨਾਰ ਆਯੋਜਿਤ ਕੀਤੇ ਜਾਣ , ਦੁਰਘਟਨਾਵਾਂ ਸਮੇਂ ਐਮਰਜੈਂਸੀ ਦੌਰਾਨ ਕਿਸੇ ਲੋੜਵੰਦ ਵਿਅਕਤੀ ਨੂੰ ਬਚਾਉਣ ਸਬੰਧੀ ਮੁਢਲੀ ਡਾਕਟਰੀ ਸਹਾਇਤਾ ਟ੍ਰੇਨਿੰਗ ਕੈਂਪ ਲਗਾਏ ਜਾਣ , ਖੂਨਦਾਨ ਕੈਂਪ , ਨੇਤਰਦਾਨ ਅਤੇ ਅੰਗ ਦਾਨ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ।                              ਮੁਹਾਲੀ ਵਿਖੇ  ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ  ਸਤਵੀਰ ਸਿੰਘ ਧਨੋਆ, ਪ੍ਰੋਫੈਸਰ ਬਹਾਦਰ ਸਿੰਘ ਸੁਨੇਤ, ਕੁਲਦੀਪ ਸਿੰਘ ਭਿੰਡਰ, ਵਰਿੰਦਰ ਪਾਲ ਸਿੰਘ, ਹਮਰਾਜ਼ ਸਿੰਘ, ਅਮਨਪ੍ਰੀਤ ਸਿੰਘ ਛੱਤਵਾਲ, ਵਿਨੋਧ ਸ਼ਰਮਾ, ਕੇ ਕੇ ਸੈਣੀ, ਅਜੈਬ ਸਿੰਘ ਅਤੇ ਹਰਵੰਤ ਸਿੰਘ ਨੇ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਇਸ ਮਾਨਵ ਸੇਵਾ ਕਾਰਜ ਲਈ ਧੰਨਵਾਦ ਕੀਤਾ ਗਿਆ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਬੇਨਤੀ ਕੀਤੀ ਗਈ ਕਿ ਪੰਜਾਬ ਸਰਕਾਰ ਦੀ ਤਰਜ ਤੇ ਦਿੱਲੀ ਵਿਖੇ ਵੀ  ਭਾਈ ਘਨੱਈਆ ਜੀ ਸੇਵਾ ਦਿਵਸ ਮਨਾਇਆ ਜਾਵੇ । ਉਨ੍ਹਾਂ ਪੰਜਾਬ ਸਰਕਾਰ, ਸਮੂਹ ਪਾਰਟੀਆਂ ਦੇ ਵਿਧਾਇਕ ਸਾਹਿਬਾਨ, ਰਾਜ ਸਭਾ ਮੈਂਬਰ ਪਾਰਲੀਮੈਂਟ, ਲੋਕਸਭਾ ਮੈਂਬਰ ਪਾਰਲੀਮੈਂਟ ਸਾਹਿਬਾਨ ਨੂੰ ਬੇਨਤੀ ਕੀਤੀ ਕਿ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਭਾਈ ਘਨੱਈਆ ਸੇਵਾ ਦਿਵਸ ਨੂੰ ਰਾਸ਼ਟਰੀ ਪੱਧਰ  ਤੇ ਵੀ ਮਨਾਉਣ ਲਈ ਉਪਰਾਲੇ ਕੀਤੇ ਜਾਣ।

LEAVE A REPLY

Please enter your comment!
Please enter your name here