60 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਸਿਖਲਾਈ ਲਈ ਕੈਨੇਡਾ, ਯੂਕੇ ਅਤੇ ਸਿੰਘਾਪੁਰ ਦੇਸ਼ਾਂ ਵਿੱਚ ਜਾਵੇਗਾ ਭੇਜਿਆਂ: ਕੈਬਨਿਟ ਮੰਤਰੀ ਬੈਂਸ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਕੈਬਨਿਟ ਮੰਤਰੀ ਪੰਜਾਬ ਹਰਜੋਤ ਬੈਂਸ ਨੇ ਅੱਜ ਆਜ਼ਾਦੀ ਦਿਹਾੜੀ ਦੇ ਮੌਕੇ ਤੇ ਪੰਜਾਬ ਦੇ ਅਧਿਆਪਕਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ 60 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਸਿਖਲਾਈ ਲਈ ਕੈਨੇਡਾ, ਯੂਕੇ ਅਤੇ ਸਿੰਘਾਪੁਰ ਆਦਿ ਦੇਸ਼ਾਂ ਵਿੱਚ ਭੇਜਿਆ ਜਾਵੇਗਾ।

Advertisements

ਬੈਂਸ ਨੇ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਵਿੱਚ 20 ਹਜ਼ਾਰ ਸਰਕਾਰੀ ਸਕੂਲ ਹਨ ਤੇ ਇਨ੍ਹਾਂ ਵਿੱਚੋਂ 400 ਸਕੂਲਾਂ ਵਿੱਚ ਕੋਈ ਅਧਿਆਪਕ ਨਹੀਂ ਹੈ, ਜਦਕਿ 1600 ਸਕੂਲਾਂ ਵਿੱਚ ਸਿਰਫ ਇੱਕ-ਇੱਕ ਅਧਿਆਪਕ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਸਕੂਲਾਂ ’ਚ ਕਲਾਸਰੂਮ, ਲੈਬ, ਸਟਾਫ, ਖੇਡ ਮੈਦਾਨ, ਪੈਖਾਨੇ, ਡੈਸਕ ਆਦਿ ਦੀ ਜਾਣਕਾਰੀ ਲਈ ਸਰਵੇਖਣ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here